ਅੱਜ ਦਿਨ ਬੁੱਧਵਾਰ ਨੂੰ ਕਿਸਾਨ ਆਗੂਆਂ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਪ੍ਰੈਸ ਕਾਨਫਰੰਸ ‘ਚ ਕਿਸਾਨ ਆਗੂਆਂ ਵੱਲੋਂ ਕਈ ਐਲਾਨ ਕੀਤੇ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ੁਭਕਰਨ ਦੀ ਫ਼ੋਟੋ ਨੂੰ ਲੈ ਕੇ ਪੂਰੇ ਦੇਸ਼ ‘ਚ ਯਾਤਰਾ ਕੀਤੀ ਜਾਵੇਗੀ। ਹਰਿਆਣਾ ਦੇ ਪਿੰਡਾਂ ‘ਚ ‘ਅਸਥੀ ਕਲਸ਼ ਯਾਤਰਾ’ ਕੱਢੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਰੈਲੀ 22 ਮਾਰਚ ਨੂੰ ਕੱਢੀ ਜਾਵੇਗੀ । ਮ੍ਰਿਤਕ ਕਿਸਾਨ ਸ਼ੁਭਕਰਨ ਦੇ ਪਿੰਡ ਤੋਂ 15 ਮਾਰਚ ਨੂੰ ਯਾਤਰਾ ਸ਼ੁਰੂ ਹੋਵੇਗੀ। ਵੱਖ-ਵੱਖ ਰਾਜਾਂ ‘ਚ 21 ਕਲਸ਼ ਭੇਜੇ ਜਾਣਗੇ। 15 ਤਰੀਕ ਨੂੰ ਉਹ ਬਠਿੰਡਾ ਜਾਣਗੇ ਤੇ ਸ਼ੁਭਕਰਨ ਦੀਆਂ ਅਸਥੀਆਂ ਲੈ ਕੇ ਨਿਕਲਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ਵੱਲ ਵੀ ਸਰਕਾਰ ਵੱਲੋਂ ਧਿਆਨ ਦਿੱਤਾ ਜਾਵੇ। ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ।