ਸ਼੍ਰੀ ਅੰਮ੍ਰਿਤਸਰ, 25 ਸਤੰਬਰ : ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਨਵ-ਨਿਯੁਕਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅੱਜ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਉਨ੍ਹਾਂ ਨੇ ਗੁਰੂ ਘਰ ਜਾ ਕੇ ਸਰਬੱਤ ਦਾ ਭਲੇ ਦੀ ਅਰਦਾਸ ਕੀਤੀ।
ਇਸ ਦੌਰਾਨ ਹਰਦੀਪ ਸਿੰਘ ਮੁੰਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਉਹ ਗੁਰੂ ਘਰ ਮੱਥਾ ਟੇਕਣ ਆਏ ਹਨ। ਮੈਂ ਅੱਜ ਦਫਤਰ ਦਾ ਚਾਰਜ ਸੰਭਾਲਣਾ ਹੈ, ਉਸ ਤੋਂ ਪਹਿਲਾਂ ਵਾਹਿਗੁਰੂ ਦਾ ਆਸ਼ੀਰਵਾਦ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ। ਉਹ ਉਸ ਨੂੰ ਪੂਰਾ ਕਰਨਗੇ। ਉਹ ਆਪਣੀ ਜਿੰਮੇਵਾਰੀ ਨੂੰ ਸੇਵਾ ਸਮਝ ਕੇ ਨਿਭਾਉਣਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ਮੁੜ ਤੋਂ ਖੁਸ਼ਹਾਲ ਹੋਵੇ, ਜਿਸ ਲਈ ਉਹ ਅਣਥੱਕ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜੋ ਉਮੀਦਾਂ ਉਨ੍ਹਾਂ ਤੋਂ ਰੱਖੀਆਂ ਹਨ, ਉਸ ਨੂੰ ਪੂਰਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।