Friday, July 26, 2024
spot_img

ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ! ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਸਾਥੀਆਂ ਸਮੇਤ AAP ‘ਚ ਸ਼ਾਮਿਲ

Must read

ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਰ ਸਿੰਘ ਬੁਟਰੇਲਾ ਨੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ।ਹਰਦੀਰ ਸਿੰਘ ਬੁਟਰੇਲਾ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਲ ਹੀ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਵਾਪਸ ਕੀਤੀ ਸੀ। ਉਨ੍ਹਾਂ ਪਾਰਟੀ ‘ਤੇ ਸਹਿਯੋਗ ਨਾ ਦੇਣ ਦਾ ਦੋਸ਼ ਲਾਇਆ ਸੀ।

ਆਮ ਆਦਮੀ ਪਾਰਟੀ ਵੱਲੋਂ ਸਾਂਝੀ ਕੀਤੀ ਗਈ ਇਕ ਪੋਸਟ ‘ਚ ਕਿਹਾ ਗਿਆ ਹੈ ਕਿ “ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ AAP ‘ਚ ਸ਼ਮੂਲੀਅਤ ਕੀਤੀ। ਚੰਡੀਗੜ੍ਹ ਤੋਂ 3 ਵਾਰ ਕੌਂਸਲਰ ਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਬੁਟਰੇਲਾ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਮਾਨ ਕਰਦੇ ਹੋਏ ‘ਆਪ’ ‘ਚ ਸਵਾਗਤ ਕੀਤਾ, ਅਤੇ ਰਸਮੀ ਸ਼ਮੂਲੀਅਤ ਕਰਵਾਈ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article