ਅੱਜ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਅਹਿਮ ਮੀਟਿੰਗ ਛੇ ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਹੋਣ ਜਾ ਰਹੀ ਹੈ। ਇਹ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇਹ ਦੂਜੀ ਵਾਰ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਕਿਸਾਨ ਆਗੂ, ਪੰਜਾਬ ਅਤੇ ਹਰਿਆਣਾ ਸਰਕਾਰ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹਿਣਗੇ। ਇਹ ਮੀਟਿੰਗ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇਹ ਦੂਜੀ ਵਾਰ ਮੀਟਿੰਗ ਹੋਣ ਜਾ ਰਹੀ ਹੈ।
ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਸਾਨ ਆਗੂ ਸਰਬਜੀਤ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਪੁੱਜੇ ਹੋਏ ਹਨ। ਉਹ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਹੁੰਚ ਗਏ ਹਨ। ਜਿੱਥੇ ਉਹ ਕਿਸਾਨਾਂ ਦੇ ਹੋਰ ਗਰੁੱਪਾਂ ਨਾਲ ਮੀਟਿੰਗ ਕਰ ਰਹੇ ਹਨ। ਇਸ ਤੋਂ ਬਾਅਦ ਉਹ ਪ੍ਰਸ਼ਾਸਨ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਕਿਸਾਨਾਂ ਦਾ ਸਪੱਸ਼ਟ ਕਹਿਣਾ ਹੈ ਕਿ ਉਹ ਵੀ ਚਾਹੁੰਦੇ ਹਨ ਕਿ ਇਹ ਸੜਕ ਸਾਰਿਆਂ ਲਈ ਖੋਲ੍ਹੀ ਜਾਵੇ। ਇਸ ਸੜਕ ਨੂੰ ਹਰਿਆਣਾ ਸਰਕਾਰ ਨੇ ਬੰਦ ਕਰ ਦਿੱਤਾ ਹੈ। ਇਸ ਕਾਰਨ ਹਰ ਵਰਗ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ ਹੁਣ 2 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਹੋਣੀ ਹੈ। ਇਸੇ ਸੰਦਰਭ ਵਿੱਚ ਇਹ ਮੀਟਿੰਗ ਹੋ ਰਹੀ ਹੈ।
ਸ਼ੰਭੂ ਬਾਰਡਰ ਨੂੰ ਲੈ ਕੇ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਦੋਵਾਂ ਸਰਕਾਰਾਂ ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਸਨ। ਇਸ ਦੇ ਨਾਲ ਹੀ ਪੰਜਾਬ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਵੀ ਤਿੰਨ ਦਿਨਾਂ ਦੇ ਅੰਦਰ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਇਸ ਮੀਟਿੰਗ ਦੀ ਰਿਪੋਰਟ ਅਗਲੀ ਮੀਟਿੰਗ ਵਿੱਚ ਸੁਪਰੀਮ ਕੋਰਟ ਵਿੱਚ ਰੱਖੀ ਜਾਵੇਗੀ।