ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਦੇ ਗੋਡੇ ਦੀ ਸਰਜਰੀ ਹੋਣੀ ਹੈ। ਇਸੇ ਕਾਰਨ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਹੈ। ਕਈ ਜਾਣਕਾਰ ਉਨ੍ਹਾਂ ਨੂੰ ਮਿਲਣ ਲਈ ਪਹੁੰਚ ਕਰ ਰਹੇ ਹਨ। ਹਰਿਆਣਾ ਦੇ ਮੰਤਰੀ ਅਨਿਲ ਵਿਜ ਵੀ ਉਨਹਾਂ ਦਾ ਪਤਾ ਲੈਣ ਪਹੁੰਚੇ। ਫੋਰਟਿਸ ਦੇ ਬੁਲਾਰੇ ਨੇ ਵੀ ਉਨ੍ਹਾਂ ਦੇ ਹਸਪਤਾਲ ਵਿੱਚ ਦਾਖਲ ਹੋਣ ਦੀ ਪੁਸ਼ਟੀ ਕੀਤੀ। ਹਾਲਾਂਕਿ, ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਗੰਭੀਰ ਸਮੱਸਿਆ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਆਪਣੀ ਸਰਜਰੀ ਤੋਂ ਬਾਅਦ ਲੰਬੇ ਸਮੇਂ ਤੋਂ ਰਾਜਨੀਤੀ ਤੋਂ ਦੂਰ ਸਨ। ਅਕਤੂਬਰ 2025 ਵਿੱਚ, ਉਨ੍ਹਾਂ ਨੇ ਫਰੀਦਕੋਟ ਅਤੇ ਹੋਰ ਥਾਵਾਂ ‘ਤੇ ਭਾਜਪਾ ਦੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਨੇ ਕਿਹਾ ਕਿ ਉਹ ਹੁਣ “ਫਿੱਟ ਅਤੇ ਸਰਗਰਮ” ਹਨ ਅਤੇ 2027 ਦੀਆਂ ਚੋਣਾਂ ਲਈ ਤਿਆਰ ਹਨ। ਉਨ੍ਹਾਂ ਨੇ ਡਰੱਗ ਅਤੇ ਗੈਂਗਸਟਰ ਮੁੱਦਿਆਂ ‘ਤੇ ਬਿਆਨ ਦਿੱਤੇ ਅਤੇ ਭਾਜਪਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।




