Saturday, July 27, 2024
spot_img

ਸਾਬਕਾ ਮੰਤਰੀ ਆਸ਼ੂ ਦੀਆਂ ਹੋਰ ਵਧੀਆਂ ਮੁਸ਼ਕਲਾਂ, 4 ਕਿੱਲੋਂ ਸੋਨਾ ਜ਼ਬਤ

Must read

ਛਾਪੇਮਾਰੀ ਵਿੱਚ ਹੁਣ ਤੱਕ 8.6 ਕਰੋੜ ਦੀ ਜਾਇਦਾਦ ਮਿਲੀ

ਦਿ ਸਿਟੀ ਹੈਡਲਾਈਨ
ਲੁਧਿਆਣਾ, 6 ਸਤੰਬਰ
ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਸੀਲ ਕੀਤੇ ਬੈਂਕ ਲਾਕਰਾਂ ਵਿੱਚੋਂ 4 ਕਿਲੋ ਸੋਨੇ ਦੇ ਗਹਿਣੇ ਜ਼ਬਤ ਕੀਤੇ ਹਨ। ਇਨ੍ਹਾਂ ਦੀ ਕੀਮਤ ਕਰੀਬ 2.12 ਕਰੋੜ ਰੁਪਏ ਹੈ। ਏਜੰਸੀ ਦੇ ਸੀਨੀਅਰ ਅਧਿਕਾਰੀਆਂ ਦੇ ਅਨੁਸਾਰ ਟੀਮ ਨੇ 4 ਸਤੰਬਰ ਨੂੰ ਲੁਧਿਆਣਾ ਵਿੱਚ ਬੈਂਕ ਲਾਕਰ ਜ਼ਬਤ ਕੀਤੇ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) 2002 ਦੀਆਂ ਧਾਰਾਵਾਂ ਤਹਿਤ ਤਲਾਸ਼ੀ ਲਈ।
ਇਸ ਤੋਂ ਪਹਿਲਾਂ 24 ਅਗਸਤ ਨੂੰ ਈਡੀ ਨੇ ਭਾਰਤ ਭੂਸ਼ਣ ਆਸ਼ੂ ਅਤੇ ਉਸ ਦੇ ਸਾਥੀਆਂ ਦੇ ਲੁਧਿਆਣਾ, ਮੁਹਾਲੀ, ਨਵਾਂਸ਼ਹਿਰ, ਜਲੰਧਰ ਅਤੇ ਅੰਮ੍ਰਿਤਸਰ ਵਿੱਚ 25 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ 6.5 ਕਰੋੜ ਰੁਪਏ ਜ਼ਬਤ ਕੀਤੇ ਗਏ। ਅਤੇ ਬੈਂਕ ਦੇ ਲਾਕਰ ਫਰੀਜ਼ ਕੀਤੇ ਗਏ। ਹੁਣ ਇਸ ਮਾਮਲੇ ਵਿੱਚ ਜ਼ਬਤ ਅਤੇ ਫਰੀਜ਼ ਦੀ ਕੁੱਲ ਰਕਮ 8.6 ਕਰੋੜ ਹੋ ਗਈ ਹੈ।
ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਆਸ਼ੂ ਅਤੇ ਉਸ ਦੇ ਸਾਥੀਆਂ ਨੇ ਵਿਭਾਗ ਨਾਲ ਹੇਰਾਫੇਰੀ ਕਰਕੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਭਾਗ ਦੀਆਂ ਟੀਮਾਂ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬਰਾਮਦ ਕੀਤੇ ਗਏ ਸੋਨੇ ਦਾ ਹਿਸਾਬ ਲੈਣ ਲਈ ਵਿਭਾਗ ਜਲਦੀ ਹੀ ਦੋਸ਼ੀਆਂ ਨੂੰ ਨੋਟਿਸ ’ਤੇ ਦਵੇਗੀ।
22 ਅਗਸਤ 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ
ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮਸ਼ਹੂਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ 16 ਅਗਸਤ 2022 ਨੂੰ ਆਸ਼ੂ ਵਿਰੁੱਧ ਕੇਸ ਦਰਜ ਕੀਤਾ ਸੀ। ਫਿਰ 22 ਅਗਸਤ 2022 ਨੂੰ ਆਸ਼ੂ ਨੂੰ ਸੈਲੂਨ ਤੋਂ ਗ੍ਰਿਫਤਾਰ ਕਰ ਲਿਆ ਗਿਆ। ਕਰੀਬ 8 ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੇ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਤਾਂ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article