Saturday, July 27, 2024
spot_img

ਸਾਬਕਾ SGPC ਪ੍ਰਧਾਨ ਬੀਬੀ ਜਗੀਰ ਕੌਰ ਅਕਾਲੀ ਦਲ ‘ਚ ਸ਼ਾਮਲ: ਸੁਖਬੀਰ ਬਾਦਲ ਨੇ ਕੀਤਾ ਸਵਾਗਤ

Must read

ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਬਾਦਲ ਪਿੰਡ ਬੇਗੋਵਾਲ ਕਪੂਰਥਲਾ ਵਿੱਚ ਬੀਬੀ ਦੇ ਧਾਰਮਿਕ ਡੇਰੇ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਸਨ। ਹਾਲਾਂਕਿ, ਬੀਬੀ ਨੇ ਇਹ ਵੀ ਕਿਹਾ ਕਿ ਉਹ ਘਰ ਨਹੀਂ ਪਰਤੀ ਹੈ ਪਰ ਪਹਿਲਾਂ ਹੀ ਘਰ ਵਿੱਚ ਸੀ। ਉਹ ਪਾਰਟੀ ਨਾਲ ਹੀ ਰਹੇਗੀ।

ਬੀਬੀ ਜਗੀਰ ਕੌਰ ਨੇ ਆਪਣੇ ਧਾਰਮਿਕ ਡੇਰੇ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਲੀਡਰਸ਼ਿਪ ਵਿਰੁੱਧ ਦਿੱਤੇ ਬਿਆਨਾਂ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਪੂਰਾ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਸੁਖਬੀਰ ਬਾਦਲ ਨੂੰ ਸਿਰੋਪਾਓ ਵੀ ਭੇਟ ਕੀਤਾ।

ਇਸ ਮੌਕੇ ਹੋਰਨਾਂ ਅਕਾਲੀ ਆਗੂ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਦੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਜੋ ਕਿ ਔਖੇ ਦੌਰ ਵਿੱਚੋਂ ਲੰਘ ਰਹੀ ਹੈ, ਹੋਰ ਮਜ਼ਬੂਤ ​​ਹੋਵੇਗੀ।

ਬੀਬੀ ਜਗੀਰ ਕੌਰ ਨੇ ਸਮੂਹ ਨਾਰਾਜ਼ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸਪੱਸ਼ਟ ਅਪੀਲ ਕੀਤੀ ਹੈ ਕਿ ਉਹ ਪਿਛਲੇ ਸਮੇਂ ਦੌਰਾਨ ਹੋਈਆਂ ਭੁੱਲਾਂ ਨੂੰ ਵੀ ਨਜ਼ਰਅੰਦਾਜ਼ ਕਰਦੇ ਹੋਏ ਸਿੱਖ ਕੌਮ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪਾਰਟੀ ਵਿੱਚ ਵਾਪਸ ਆਉਣ ਅਤੇ ਪਾਰਟੀ ਨੂੰ ਮਜ਼ਬੂਤ ​​ਕਰਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article