Thursday, January 23, 2025
spot_img

ਸਿਵਲ ਹਸਪਤਾਲ ‘ਚ ਬੇਟੀ ਦੇ ਰਿਸ਼ਤੇ ਨੁੰ ਲੈਕੇ ਦੋਵੇਂ ਪਰਿਵਾਰਾਂ ਵਲੋਂ ਸਿਵਲ ਹਸਪਤਾਲ ‘ਚ ਹੰਗਾਮਾ!

Must read

ਲੁਧਿਆਣਾ, 20 ਅਗਸਤ : ਸਿਵਲ ਹਸਪਤਾਲ ਲੁਧਿਆਣਾ ਅਕਸਰ ਕਿਸੇ ਨਾ ਕਿਸੇ ਗੱਲ ਨੂੰ ਲੈ ਸੁਰਖੀਆਂ ਵਿੱਚ ਰਹਿੰਦਾ ਹੈ। 19 ਅਗਸਤ ਦਿਨ ਸੋਮਵਾਰ ਦੀ ਰਾਤ ਕਰੀਬ 10 ਵਜੇ ਹਸਪਤਾਲ ਦੇ ਐਮਰਜੈਂਸੀ ਰੂਮ ਵਿੱਚ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਜਿਹਨਾਂ ਨੂੰ ਪੁਲਿਸ ਨੂੰ ਸ਼ਾਂਤ ਕਰਵਾਇਆ। ਪਿੰਡ ਅਮਰਪੁਰਾ ਸੈਂਸੀ ਵਿੱਚ ਆਪਣੀ ਲੜਕੀ ਦੇ ਰਿਸ਼ਤੇ ਨੂੰ ਲੈ ਕੇ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ ‘ਤੇ ਇਕ ਧਿਰ ਨੇ ਦੂਜੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਜਾਣਕਾਰੀ ਅਨੁਸਾਰ ਲੜਕੀ ਦੇ ਪਿਤਾ ਓਮਪ੍ਰਕਾਸ਼ ਨੇ ਦੱਸਿਆ ਕਿ ਉਸ ਦੀ ਬੇਟੀ ਸਪਨਾ ਨੂੰ 22 ਸਾਲਾ ਪਵਨ ਦੇ ਪਰਿਵਾਰ ਵਾਲਿਆਂ ਨੇ 3 ਸਾਲ ਪਹਿਲਾਂ ਉਸ ਦਾ ਵਿਆਹ ਕਰਨ ਲਈ ਕਿਹਾ ਸੀ। ਕਰੀਬ ਇੱਕ ਸਾਲ ਪਹਿਲਾਂ ਪਵਨ ਅਤੇ ਉਸਦੇ ਪਰਿਵਾਰ ਨੇ ਰਿਸ਼ਤਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਪਰਿਵਾਰਾਂ ਵਿੱਚ ਦੁਸ਼ਮਣੀ ਚੱਲ ਰਹੀ ਸੀ। ਓਮਪ੍ਰਕਾਸ਼ ਸੋਮਵਾਰ ਦੇਰ ਸ਼ਾਮ ਆਪਣੇ ਪਰਿਵਾਰ ਨਾਲ ਬੈਠਾ ਸੀ, ਤਾਂ ਲੜਕੇ ਪੱਖ ਵਾਲਿਆਂ ਨੇ ਕੁਝ ਨੌਜਵਾਨਾਂ ਨੂੰ ਬੁਲਾ ਕੇ ਘਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਓਮਪ੍ਰਕਾਸ਼ ਅਤੇ ਉਸ ਦਾ ਪੁੱਤਰ ਸੰਦੀਪ ਜ਼ਖ਼ਮੀ ਹੋ ਗਏ।
ਦੂਸਰੀ ਧਿਰ ਦੇ ਪਵਨ ਦੇ ਭਰਾ 24 ਸਾਲਾ ਅਮਨ ਨੇ ਦੱਸਿਆ ਕਿ ਰਿਸ਼ਤੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਆਪਸੀ ਦੁਸ਼ਮਣੀ ਚੱਲ ਰਹੀ ਹੈ। ਸੋਮਵਾਰ ਦੇਰ ਰਾਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆ ਕੇ ਘਰ ‘ਤੇ ਹਮਲਾ ਕਰ ਦਿੱਤਾ। ਜਿਸ ‘ਚ ਉਹ ਖੁਦ ਅਮਨ, ਮਾਂ ਪਠਾਨੀ ਭੈਣ ਨੀਤੂ ਜ਼ਖਮੀ ਹਨ। ਜਦੋਂ ਦੋਵੇਂ ਧਿਰਾਂ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਆਈਆਂ। ਫਿਰ ਸਿਵਲ ਕੇਸ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਜ਼ਬਰਦਸਤ ਲੜਾਈ ਹੋਈ। ਇਸ ਨੂੰ ਕਾਬੂ ਕਰਨ ਲਈ ਥਾਣਾ ਡਵੀਜ਼ਨ ਨੰਬਰ 2 ਦੀ ਪੁਲੀਸ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਜਿਨ੍ਹਾਂ ਨੇ ਪੌਣੇ ਘੰਟੇ ਬਾਅਦ ਮਾਮਲੇ ਨੂੰ ਕਾਬੂ ਕੀਤਾ।
ਮੌਕੇ ’ਤੇ ਪੁੱਜੇ ਸਿਵਲ ਹਸਪਤਾਲ ਪੁਲੀਸ ਚੌਕੀ ਦੇ ਇੰਚਾਰਜ ਰੇਸ਼ਮ ਅਤੇ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਪਹਿਲਾਂ ਵੀ ਉਨ੍ਹਾਂ ਦੇ ਇਲਾਕੇ ਵਿੱਚ ਲੜਾਈ ਹੋਈ ਸੀ। ਇਸ ਤੋਂ ਬਾਅਦ ਹਸਪਤਾਲ ‘ਚ ਵੀ ਹੰਗਾਮਾ ਹੋ ਗਿਆ। ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਜਾਵੇਗਾ ਤਾਂ ਜੋ ਹਸਪਤਾਲ ਵਿੱਚ ਪੁਲੀਸ ਦੀ ਨਫਰੀ ਵਧਾਈ ਜਾ ਸਕੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article