ਬੋਲੀਆਂ ਦੇ ਮਸ਼ਹੂਰ ਕਲਾਕਾਰ ਪਾਲ ਸਿੰਘ ਸਮਾਓਂ ਨੇ ਹਾਲ ਹੀ ‘ਚ ਆਪਣੇ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਕਾਫ਼ੀ ਵਾਇਰਲ ਹੋ ਰਹੀਆਂ ਹਨ।
ਦੱਸ ਦਈਏ ਕਿ ਪਾਲ ਸਿੰਘ ਸਮਾਓਂ ਦਾ ਵਿਆਹ ਰੱਖਿਆ ਹੋਇਆ ਹੈ, ਜਿਸ ਦਾ ਸੱਦਾ ਪੱਤਰ ਦੇਣ ਉਹ ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਪਹੁੰਚੇ। ਇਸ ਦੌਰਾਨ ਦੀਆਂ ਕਈ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਪਾਲ ਸਿੰਘ ਸਮਾਓਂ ਨੇ ਕੈਪਸ਼ਨ ‘ਚ ਲਿਖਿਆ, ”ਵਿਆਹ ਦਾ ਸੱਦਾ ਪੱਤਰ ਦੇਣ ਸਮੇਂ ਖੁਸ਼ੀ ਦੇ ਪਲ। ਮਾਤਾ ਚਰਨ ਕੌਰ ਨੇ ਵੀ ਪਾਲ ਸਿੰਘ ਸਮਾਓਂ ਨੂੰ ਸ਼ਗਨ ਦਿੱਤਾ।