ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਜ਼ਾਦ ਬਠਿੰਡਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ। ਇਹ ਖਬਰ ਸੂਤਰਾਂ ਤੋਂ ਮਿਲ ਰਹੀ ਹੈ। ਹਾਲਾਂਕਿ ਇਸ ਸਬੰਧੀ ਸਿੱਧੂ ਮੂਸੇਵਾਲਾ ਪਰਿਵਾਰ ਵੱਲੋਂ ਮੀਡੀਆ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਦੱਸਿਆ ਜਾਂਦਾ ਹੈ ਕਿ ਸਿੱਧੂ ਮੂਸੇਵਾਲਾ ਪਰਿਵਾਰ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਕਾਂਗਰਸ ਵੱਲੋਂ ਜੀਤ ਮਹਿੰਦਰ ਸਿੰਘ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਜ਼ਾਦ ਤੌਰ ‘ਤੇ ਚੋਣ ਲੜਨ ਦੀ ਯੋਜਨਾ ਬਣਾਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਦੀਆਂ ਖਬਰਾਂ ਆਈਆਂ ਸਨ ਪਰ ਬਾਅਦ ‘ਚ ਬਲਕੌਰ ਸਿੰਘ ਨੇ ਇਸ ਦਾ ਖੰਡਨ ਕੀਤਾ ਸੀ।