Saturday, July 27, 2024
spot_img

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੜਨਗੇ ਲੋਕ ਸਭਾ ਚੋਣ, ਕਾਂਗਰਸ ਬਠਿੰਡਾ ਸੀਟ ਤੋਂ ਬਣਾ ਸਕਦੀ ਉਮੀਦਵਾਰ !

Must read

ਮਾਨਸਾ, 4 ਅਪ੍ਰੈਲ 2024 – ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਦੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਦੀ ਚਰਚਾ ਹੈ। ਪਰ ਜਦ ਉਨ੍ਹਾਂ ਨਾਲ ਸਕਰੌਲ ਪੰਜਾਬ ਵੱਲੋਂ ਫੋਨ ‘ਤੇ ਗੱਲ ਕੀਤੀ ਗਈ, ਤਾਂ ਉਨ੍ਹਾਂ ਨੇ ਇਸ ਸਬੰਧੀ ਕੁਝ ਵੀ ਬੋਲਣ ਤੋਂ ਨਾਂਹ ਕਰ ਦਿੱਤੀ। ਪਰ ਉਨ੍ਹਾਂ ਨੇ ਨਾਂਹ ਵੀ ਨਹੀਂ ਕੀਤੀ ਕਿ ਉਹ ਹੋਣ ਨਹੀਂ ਲੜਨਗੇ। ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਹਵੇਲੀ ‘ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਖੁਦ ਰਾਜਨੀਤੀ ‘ਚ ਆਉਣ ਦੀ ਗੱਲ ਕਹੀ ਸੀ। ਹੁਣ ਇਸ ਵੇਲੇ ਇਹ ਚਰਚਾ ਚੱਲ ਰਹੀ ਹੈ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮਨਾ ਲਿਆ ਹੈ। ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article