ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਨਰਾਇਣ ਸਿੰਘ ਚੌੜਾ ਨੂੰ ਜਦ ਅਦਾਲਤ ‘ਚ ਪੇਸ਼ ਕਰਨ ਲਈ ਲਿਆਂਦਾ ਜਾ ਰਿਹਾ ਸੀ ਤਾਂ ਇਕ ਮਹਿਲਾ ਮਠਿਆਈ ਦਾ ਡੱਬਾ ਲੈ ਆਈ ਅਤੇ ਇਸ ਤੋਂ ਬਾਅਦ ਖੂਬ ਹੰਗਾਮਾ ਹੋਇਆ।
ਅਦਾਲਤ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਨਰਾਇਣ ਸਿੰਘ ਚੌੜਾ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ। ਬਚਾਅ ਪੱਖ ਦੀਆਂ ਦਲੀਲਾਂ ਦੇ ਚਲਦਿਆਂ ਅਦਾਲਤ ਨੇ 3 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ।
ਚੌੜਾ ਦੇ ਵਕੀਲਾਂ ਨੇ ਪੁਲਿਸ ‘ਤੇ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ਚ ਰੱਖਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪੁਲਿਸ 24 ਘੰਟੇ ਤੋਂ ਵੱਧ ਸਮਾਂ ਹਿਰਾਸਤ ਚ ਨਹੀਂ ਰੱਖ ਸਕਦੀ।
3 ਦਿਨ ਦੀ ਪੁੱਛਗਿੱਛ ਤੋਂ ਬਾਅਦ ਹੋਰ ਗ੍ਰਿਫਤਾਰੀਆਂ ਵੀ ਹੋ ਸਕਦੀਆਂ ਹਨ।