ਤਲਵੰਡੀ ਸਾਬੋ 9 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹ ਲਾਏ ਜਾਣ ਬਾਅਦ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਯਾਨੀ 9 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਬਾਅਦ ਅਗਲੇ ਪੜਾਅ ਦੀ ਸੇਵਾ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁੱਜ ਗਏ ਹਨ। ਉਨ੍ਹਾਂ ਨੂੰ 9 ਵਜੇ ਤਖ਼ਤ ਸਾਹਿਬ ਦੇ ਚਰਨ ਕੁੰਡ ਕੋਲ ਗਲ ਵਿਚ ਤਖ਼ਤੀ ਪਾ ਕੇ, ਨੀਲਾ ਬਣਾ ਪਾ ਕੇ ਅਤੇ ਹੱਥ ਵਿੱਚ ਬਰਛਾ ਫੜ੍ਹ ਕੇ ਸੇਵਾ ਆਰੰਭ ਕੀਤੀ। ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਦੱਸ ਦਈਏ ਕਿ 4 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾ ਕੇ ਹਮਲਾ ਕੀਤਾ ਗਿਆ। ਨਰਾਇਣ ਸਿੰਘ ਚੌਰਾ ਨੇ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਸੇਵਾ ਕਰ ਰਹੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਵੱਲੋਂ ਚੌਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਗੋਲੀਆਂ ਚਲਾਈਆਂ ਗਈਆਂ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾਵਾਂ ਤਹਿਤ ‘ਸੇਵਾ’ ਕਰ ਰਹੇ ਸਨ।