Tuesday, April 16, 2024
spot_img

ਨਹੀਂ ਲੜਾਂਗਾ ਲੋਕ ਸਭਾ ਚੋਣ : ਸੁਖਬੀਰ ਸਿੰਘ ਬਾਦਲ

Must read

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜਣਗੇ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ‘ਚ ਪਾਰਟੀ ਤੋਂ ਨਰਾਜ਼ ਹੋ ਕੇ ਬਾਹਰ ਗਏ ਕੁੱਝ ਲੀਡਰਾਂ ਵੱਲੋਂ ਹੁਣ ਘਰ ਵਾਪਸੀ ਵੀ ਕੀਤੀ ਗਈ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪਿਛਲੀਆਂ ਲੋਕ ਸਭਾ ਚੋਣਾਂ ‘ਚ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜੇ ਅਤੇ ਜਿੱਤੇ ਸਨ।

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤ ਗੇੜਾਂ ਵਾਲੀਆਂ ਆਮ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਲੋਕ ਸਭਾ ਚੋਣਾਂ ਇਕੱਲਿਆਂ ਲੜ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ 2020 ਵਿਚ ਹੋਏ ਕਿਸਾਨਾਂ ਦੇ ਅੰਦੋਲਨ ਦੌਰਾਨ ਭਾਜਪਾ ਨਾਲ ਗਠਜੋੜ ਤੋੜ ਦਿੱਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article