ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਨਾਂ ਇੱਕ ਅਹਿਮ ਪੱਤਰ ਭੇਜਿਆ ਗਿਆ ਹੈ, ਜਿਸ ਰਾਹੀਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ 15 ਦਿਨਾਂ ਦੇ ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣਾ ਪੱਖ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਦੱਸ ਦੇਈਏ ਕਿ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਤੇ ਅਹੁਦੇਦਾਰਾਂ ਖ਼ਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਅਤੇ ਅਹੁਦੇਦਾਰਾਂ ਖਿਲਾਫ ਸ਼ਿਕਾਇਤਾਂ ਪਹੁੰਚੀਆਂ ਸਨ, ਜਿਸ ਕਰਕੇ ਇਹ ਹੁਕਮ ਦਿੱਤਾ ਗਿਆ ਹੈ।





