ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਾ ਵਿਰੁੱਧ ਤਹਿਤ ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਜੇਲ੍ਹ ਸਰਚ ਦੌਰਾਨ ਵੱਡੀ ਮਾਤਰਾ ‘ਚ ਨਸ਼ੇ ਦੀ ਸਪਲਾਈ ਦੇ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਅਤੇ ਉਥੋਂ ਵੱਡੀ ਗਿਣਤੀ ਦੇ ਵਿੱਚ ਨਸ਼ਾ, ਡਰੱਗ ਮਣੀ ਅਤੇ ਪਿਸਤੋਲ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਸੰਗਰੂਰ ਜ਼ਿਲ੍ਹੇ ਦੇ ਐਸਐਸਪੀ ਸਰਦਾਰ ਸਰਤਾਜ ਸਿੰਘ ਚਾਹਲ ਵੱਲੋਂ ਅੱਜ ਸੰਗਰੂਰ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਜੇਲ੍ਹ ਸਰਚ ਦੌਰਾਨ ਉਹਨਾਂ ਨੂੰ ਮੋਬਾਈਲ ਫੋਨਾਂ ਅਤੇ ਜੇਲ੍ਹ ਅੰਦਰੋਂ ਚੱਲ ਰਹੇ ਨਸ਼ੇ ਦੇ ਸਪਲਾਈ ਦੇ ਰੈਕਟ ਦੌਰਾਨ ਚਾਰ ਕਿਲੋਗਰਾਮ ਚਿੱਟਾ ਹੈਰੋਇਨ 5.5 ਲੱਖ ਡਰੱਗ ਮਣੀ ਇੱਕ ਪਿਸਤੋਲ ਗਲੋਕ 9 ਐਮ ਐਮ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਸ ਮੌਕੇ ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਵਿੱਚ ਨਸ਼ਿਆਂ ਨੂੰ ਲੈ ਕੇ ਉਹਨਾਂ ਵੱਲੋਂ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਲਗਾਤਾਰ ਨਸ਼ੇ ਦੀ ਖੇਪ ਫੜੀਆਂ ਜਾ ਰਹੀਆਂ ਹਨ।