ਪੰਜਾਬ ‘ਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਬਰਨਾਲਾ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ ‘ਚ ਟਕਰਾ ਗਏ। ਇਸ ਹਾਦਸੇ ਦੇ ਵਾਪਰਨ ਨਾਲ ਇੱਕ ਕੁੜੀ ਦੀ ਮੌਤ ਹੋ ਗਈ। ਜਦਕਿ ਕਈ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਕੁੜੀ ਦੀ ਪਛਾਣ ਅਨੂਪ੍ਰਿਆ ਕੌਰ ਵਜੋਂ ਹੋਈ ਹੈ, ਜੋ ਕਿ ਰਾਏਕੋਟ ਦੇ ਇੱਕ ਪ੍ਰਾਈਵੇਟ ਕਾਲਜ ਵਿਚ ਪ੍ਰੋਫ਼ੈਸਰ ਸੀ।