ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਉਹ ਛੇ ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਸੀ। ਈਡੀ ਨੇ ਅਦਾਲਤ ਵਿੱਚ ਉਸ ਦੀ ਜ਼ਮਾਨਤ ਦਾ ਵਿਰੋਧ ਨਹੀਂ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੇ ਸਿੰਘ ਨੂੰ ਜ਼ਮਾਨਤ ਮਿਲਣ ‘ਤੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਸੱਚ ਕਦੇ ਵੀ ਮਰਦਾ ਨਹੀਂ।
ਸੰਜੇ ਸਿੰਘ ਦੀ ਪਤਨੀ ਨੇ ਉਨ੍ਹਾਂ ਦੀ ਰਿਹਾਈ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਤਿੰਨ ਭਰਾ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਸਿੰਘ ਵੀ ਜਲਦੀ ਹੀ ਸਾਹਮਣੇ ਆਉਣਗੇ।
ਦੱਸ ਦਈਏ ਕਿ ਸੰਜੇ ਸਿੰਘ ਨੂੰ ਈਡੀ ਨੇ 6 ਅਕਤੂਬਰ 2023 ਨੂੰ ਗ੍ਰਿਫਤਾਰ ਕੀਤਾ ਸੀ। ਸੰਜੇ ਦੇ ਵਕੀਲ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਕਿ ਸਾਡਾ ਮੁਵੱਕਿਲ ਸਾਢੇ ਛੇ ਮਹੀਨਿਆਂ ਤੋਂ ਵੱਧ ਸਮੇਂ ਤੋਂ ਨਿਆਂਇਕ ਹਿਰਾਸਤ ਵਿੱਚ ਹੈ। ਅਜੇ ਤੱਕ ਮਨੀ ਟ੍ਰੇਲ ਸਾਬਤ ਨਹੀਂ ਹੋ ਸਕਿਆ ਹੈ। ਉਸ ਨੂੰ ਜੇਲ੍ਹ ਵਿੱਚ ਰੱਖਣ ਦਾ ਕੋਈ ਕਾਰਨ ਨਹੀਂ ਹੈ। ਇਸ ਦੌਰਾਨ ਈਡੀ ਦੇ ਵਕੀਲ ਨੇ ਜ਼ਮਾਨਤ ਪਟੀਸ਼ਨ ਦਾ ਵਿਰੋਧ ਨਹੀਂ ਕੀਤਾ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ, ਅਸੀਂ ਅਪੀਲ ਸਵੀਕਾਰ ਕਰਦੇ ਹਾਂ ਅਤੇ ਸੰਜੇ ਸਿੰਘ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਨਿਰਦੇਸ਼ ਦਿੰਦੇ ਹਾਂ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੇਂਚ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਉਹ ਸ਼.ਰਾਬ ਘੁਟਾਲੇ ਮਾਮਲੇ ਵਿੱਚ 6 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ। ਕੋਰਟ ਦੇ ਫੈਸਲੇ ਦੇ ਮੁਤਾਬਕ ਸੰਜੇ ਸਿੰਘ ਰਾਜਨੀਤਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ।