Friday, July 26, 2024
spot_img

ਸੰਤਾ ਸਿੰਘ ਉਮੈਦਪੁਰੀ SAD ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Must read

ਦਿ ਸਿਟੀ ਹੈੱਡ ਲਾਈਨਸ

ਚੰਡੀਗੜ੍ਹ, 5 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਸੰਤਾ ਸਿੰਘ ਉਮੇਦਪੁਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਤੇ ਪਾਰਟੀ ਦੇ ਪੰਥਕ ਸਲਾਹਕਾਰ ਬੋਰਡ ਦਾ ਮੈਂਬਰ ਵੀ ਨਿਯੁਕਤ ਕੀਤਾ ਗਿਆ ਹੈ। ਉਹ ਲੰਮਾ ਸਮਾਂ ਉਹ SSS ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਵੀ ਰਹੇ ਵੀ ਹਨ।

ਇਹ ਜਾਣਕਾਰੀ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ‘ਚ ਲਿਖਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਟਕਸਾਲੀ ਆਗੂ ਸੰਤਾ ਸਿੰਘ ਉਮੈਦਪੁਰੀ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਪਾਰਟੀ ਦੇ ਪੰਥਕ ਸਲਾਹਕਾਰ ਬੋਰਡ ਦਾ ਮੈਂਬਰ ਵੀ ਨਿਯੁਕਤ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article