ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਉਠਾਏ ਗਏ ਮੁੱਦੇ ‘ਤੇ ਕੇਂਦਰ ਸਰਕਾਰ ਵੱਲੋਂ ਇੱਕ ਅਹਿਮ ਕਦਮ ਚੁੱਕਦਿਆਂ ਸਕੂਲਾਂ ਵਿੱਚ ਬੇਸਿਕ ਲਾਈਫ ਸਪੋਰਟ (ਬੀ.ਐੱਸ.ਐੱਲ.) ਦੀ ਸਿਖਲਾਈ ਲਾਜ਼ਮੀ ਕਰ ਦਿੱਤਾ ਗਿਆ ਹੈ। ਕੇਂਦਰੀ ਸਿੱਖਿਆ ਰਾਜ ਮੰਤਰੀ ਜਯੰਤ ਚੌਧਰੀ ਨੇ ਐਲਾਨ ਕੀਤਾ ਹੈ ਕਿ ਬੀਐਸਐਲ ਸਿਖਲਾਈ ਨੂੰ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾਵੇਗਾ।
ਇਹ ਫੈਸਲਾ ਸਿਹਤ ਮੰਤਰਾਲੇ, NCERT ਅਤੇ CBSE ਨਾਲ ਸਲਾਹ ਕਰਕੇ ਲਿਆ ਗਿਆ ਹੈ। ਸੰਤ ਸੀਚੇਵਾਲ ਨੇ ਫਰਵਰੀ 2024 ਦੇ ਸੰਸਦ ਸੈਸ਼ਨ ਵਿੱਚ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਹਰ ਸਾਲ ਦੇਸ਼ ਵਿੱਚ 10 ਲੱਖ ਲੋਕ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮਰ ਜਾਂਦੇ ਹਨ। ਜਲੰਧਰ ਦੇ ਮਾਹਿਰ ਡਾਕਟਰ ਮੁਕੇਸ਼ ਗੁਪਤਾ ਨੇ ਇਸ ਮੁੱਦੇ ਨੂੰ ਸੰਸਦ ਵਿੱਚ ਉਠਾਉਣ ਦਾ ਸੁਝਾਅ ਦਿੱਤਾ ਸੀ।