ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੰਭਾਵੀ ਗ੍ਰਿਫ਼ਤਾਰੀ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚ ਗਈ ਹੈ, ਜਿੱਥੇ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਨਜ਼ਰਬੰਦ ਹੈ।
ਰਿਪੋਰਟਾਂ ਦੇ ਅਨੁਸਾਰ, ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਕੱਲ੍ਹ ਯਾਨੀ 22 ਅਪ੍ਰੈਲ 2026 ਨੂੰ ਖਤਮ ਹੋਣ ਵਾਲੀ ਹੈ। ਇਸ ਤੋਂ ਤੁਰੰਤ ਬਾਅਦ, ਪੁਲਿਸ ਫਰਵਰੀ 2023 ਦੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਜਾਵੇਗਾ। ਉਸਦੀ ਗ੍ਰਿਫਤਾਰੀ ਤੋਂ ਬਾਅਦ, ਉਸਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ‘ਤੇ ਲਿਆ ਜਾਵੇਗਾ। ਇਸ ਤੋਂ ਬਾਅਦ, ਮੁਕੱਦਮੇ ਦੀ ਕਾਰਵਾਈ ਸ਼ੁਰੂ ਹੋਣ ਦੀ ਉਮੀਦ ਹੈ।




