Monday, December 23, 2024
spot_img

ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਵਾਪਰਿਆ ਦਰਦਨਾਕ ਹਾਦਸਾ : ਪੈਰ ਤਿਲਕਣ ਕਾਰਨ ਕੜਾਹੇ ‘ਚ ਡਿੱਗਿਆ ਸੇਵਾਦਾਰ

Must read

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਲੰਗਰ ਹਾਲ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬੀਤੀ ਰਾਤ ਇੱਕ ਸੇਵਾਦਾਰ ਸੇਵਾ ਕਰਦੇ ਸਮੇਂ ਕੜਾਹੇ ‘ਚ ਡਿੱਗ ਗਿਆ। ਨੇੜੇ ਹੀ ਸੇਵਾ ਕਰ ਰਹੇ ਹੋਰ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕੜਾਹੇ ਵਿੱਚੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਉਸਨੂੰ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੇਵਾਦਾਰ ਬਲਬੀਰ ਸਿੰਘ ਵਾਸੀ ਧਾਲੀਵਾਲ, ਗੁਰਦਾਸਪੁਰ, ਪਿਛਲੇ ਦਸ ਸਾਲਾਂ ਤੋਂ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਆ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਕਰੀਬ 12.30 ਵਜੇ ਆਲੂ ਉਬਾਲਣ ਦੀ ਸੇਵਾ ਚੱਲ ਰਹੀ ਸੀ। ਸੇਵਾਦਾਰਾਂ ਨੇ ਦੱਸਿਆ ਕਿ ਆਲੂ ਉਬਾਲਣ ਸਮੇਂ ਕੜਾਹੇ ‘ਤੇ ਝੱਗ ਆ ਜਾਂਦੀ ਹੈ, ਜਿਸ ਨੂੰ ਸਾਫ਼ ਕੀਤਾ ਜਾਂਦਾ ਹੈ। ਬਲਬੀਰ ਸਿੰਘ ਵੀ ਉਹੀ ਝੱਗ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਸਿੱਧਾ ਕੜਾਹੇ ਵਿਚ ਜਾ ਡਿੱਗਿਆ।

ਉਸ ਨੂੰ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਉਸ ਦਾ 70 ਫੀਸਦੀ ਸਰੀਰ ਸੜ ਚੁੱਕਾ ਹੈ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੀ ਟੀਮ ਵੱਲੋਂ ਜ਼ਖ਼ਮੀ ਸੇਵਾਦਾਰ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article