ਸੋਸ਼ਲ ਮੀਡਿਆ ‘ਤੇ ਸਰਗਰਮ ਰਹਿਣ ਵਾਲੇ ਜੁੱਤੀਆਂ ਦੇ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਸ਼ੈਸ਼ਨ ਕੋਰਟ ਲੁਧਿਆਣਾ ਤੋਂ ਜ਼ਮਾਨਤ ਮਿਲੀ ਹੈ। ਸ਼ਿਕਾਇਤ ਕਰਤਾ ਨਵਜੀਤ ਕੌਰ ਨੇ ਕੋਰਟ ‘ਚ ਪੇਸ਼ ਹੋਕੇ ਜ਼ਮਾਨਤ ਦਾ ਵਿਰੋਧ ਨਹੀਂ ਕੀਤਾ। ਹਨੀ ਸੇਠੀ ਦੇ ਪਰਿਵਾਰਿਕ ਹਾਲਾਤਾਂ ਇਹ ਫ਼ੈਸਲਾ ਲਿਆ ਹੈ।
ਜ਼ਿਕਰਯੋਗ ਹੈ ਕਿ ਹਨੀ ਸੇਠੀ ਅਤੇ ਉਸ ਦੇ ਇੰਗਲੈਂਡ ਵਿੱਚ ਰਹਿੰਦੇ ਦੋਸਤ ਅਵੀ ਸਿੱਧੂ ਖਿਲਾਫ ਥਾਣਾ ਦੁੱਗਰੀ ਦੀ ਪੁਲਿਸ ਨੇ ਮਾਮਲਾ ਦਰਜ ਕਰ ਬੀਤੀ ਰਾਤ ਗ੍ਰਿਫਤਾਰ ਕੀਤਾ ਗਿਆ ਸੀ। ਹਨੀ ਸੇਠੀ ਅਤੇ ਅਵੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਨਵਜੀਤ ਕੌਰ ਨਾਂ ਦੀ ਔਰਤ ਵਿਰੁੱਧ ਅਪਸ਼ਬਦ ਬੋਲਣ ਦਾ ਦੋਸ਼ ਸੀ। ਜਿਸ ਦੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦੋਸ਼ ਸਹੀ ਪਾਏ ਜਾਣ ਤੋਂ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ’ਤੇ ਨਵਜੀਤ ਕੌਰ ਨੂੰ ਬਲੈਕਮੇਲ ਕਰਨ ਦਾ ਦੋਸ਼ ਸੀ।
ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਦੀ ਰਹਿਣ ਵਾਲੀ ਨਵਜੀਤ ਕੌਰ ਨੇ ਹਨੀ ਸੇਠੀ ਤੇ ਉਸਦੇ ਦੋਸਤ ਅਵੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ‘ਤੇ ਜਾਂਚ ਕਰਨ ਤੋਂ ਬਾਅਦ ਕੇਸ ਦਰਜ ਕਰ ਬੀਤੀ ਰਾਤ ਗ੍ਰਿਫਤਾਰ ਕਰ ਲਿਆ ਸੀ। ਦੱਸ ਦਈਏ ਕਿ ਹਨੀ ਸੇਠੀ ਆਪਣੀਆਂ ਕਾਰਵਾਈਆਂ ਕਾਰਨ ਹਮੇਸ਼ਾ ਹੀ ਸੋਸ਼ਲ ਮੀਡੀਆ ‘ਤੇ ਚਰਚਾ ਵਿਚ ਰਹਿੰਦੇ ਹਨ। ਇਨ੍ਹਾਂ ਚਰਚਾ ਦੌਰਾਨ ਬੀਤੇ ਮਹੀਨੇ ਹਨੀ ਸੇਠੀ ਦਾ ਇਕ ਮਾਮਲਾ ਕਾਫੀ ਭਖਿਆ ਸੀ , ਜਿਸ ਵਿੱਚ ਲੜਕੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ। ਉਸੇ ਮਾਮਲੇ ਵਿਚ ਪੁਲਿਸ ਵੱਲੋਂ ਦੇਰ ਰਾਤ ਹਨੀ ਸੇਠੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਪੁਲਿਸ ਵਲੋਂ ਪਿਛਲੇ ਕੁੱਝ ਦਿਨਾਂ ਤੋਂ ਭਾਲ ਕੀਤੀ ਜਾ ਰਹੀ ਸੀ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਉਕਤ ਲੜਕੀ ਨੇ ਹਨੀ ਸੇਠੀ ਅਤੇ ਉਸਦੇ ਇਕ ਸਾਥੀ ਅਵੀ ਸਿੱਧੂ ‘ਤੇ ਉਸ ਨੂੰ ਬਲੈਕਮੇਲ ਕਰਨ ਅਤੇ ਉਸ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਸੀ।