ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ। ਉਨ੍ਹਾਂ ਨੂੰ ਬੁੱਧਵਾਰ ਨੂੰ ਪੰਚਕੂਲਾ ‘ਚ ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਕੇਂਦਰੀ ਲੀਡਰਸ਼ਿਪ ਦੀ ਤਰਫੋਂ ਅਬਜ਼ਰਵਰ ਵਜੋਂ ਮੀਟਿੰਗ ਵਿੱਚ ਸ਼ਾਮਲ ਹੋਏ।
ਹੁਣ ਨਾਇਬ ਸੈਣੀ ਰਾਜ ਭਵਨ ਜਾ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਸਵੇਰੇ 11 ਵਜੇ ਹੋਵੇਗਾ। ਪੰਚਕੂਲਾ ਦੇ ਸ਼ਾਲੀਮਾਰ ਗਰਾਊਂਡ ‘ਚ ਸਹੁੰ ਚੁੱਕ ਸਮਾਗਮ ਲਈ ਵੱਡੀ ਸਟੇਜ ਤਿਆਰ ਕੀਤੀ ਜਾ ਰਹੀ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਅਤੇ ਐਨਡੀਏ ਦੇ ਸਹਿਯੋਗੀ ਰਾਜਾਂ ਦੇ ਮੁੱਖ ਮੰਤਰੀ ਸ਼ਾਮਿਲ ਹੋਣਗੇ। ਬੈਠਕ ‘ਚ ਅਮਿਤ ਸ਼ਾਹ ਨੇ ਸਾਰੇ ਵਿਧਾਇਕਾਂ ਨੂੰ ਭਾਜਪਾ ਦੇ ਚੋਣ ਮਤੇ ਬਾਰੇ ਦੱਸਿਆ। ਉਨ੍ਹਾਂ ਵੱਲੋਂ ਨਵੀਂ ਭਾਜਪਾ ਸਰਕਾਰ ਦੇ ਗਠਨ ਨੂੰ ਲੈ ਕੇ ਜਨਤਾ ਦੀਆਂ ਉਮੀਦਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਭਾਜਪਾ ਵੱਲੋਂ ਹਰਿਆਣਾ ਦੇ ਵਿਕਾਸ ਲਈ ਤੈਅ ਕੀਤੇ ਗਏ ਟੀਚਿਆਂ ਤੋਂ ਜਾਣੂ ਕਰਵਾਇਆ ਗਿਆ। ਅਮਿਤ ਸ਼ਾਹ ਨੇ ਸਾਰੇ ਵਿਧਾਇਕਾਂ ਨੂੰ ਕਿਹਾ ਕਿ ਉਹ 100 ਦਿਨਾਂ ਦੀ ਯੋਜਨਾ ਬਣਾਉਣ ਤੇ ਉਸ ਤੇ ਕੰਮ ਕਰਨ ਲਈ ਕਿਹਾ ਗਿਆ।