ਹਰਿਆਣਾ ਵਿਧਾਨ ਸਭਾ ਚੋਣਾਂ ਲਈ ਹੋਈਆਂ ਵੋਟਾਂ ਦੀ ਗਿਣਤੀ ਅਜੇ ਜਾਰੀ ਹੈ। ਸ਼ੁਰੂਆਤੀ ਰੁਝਾਨ ‘ਚ ਭਾਜਪਾ ਬਹੁਮਤ ਵੱਧਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ ਪਛੜ ਰਹੀ ਹੈ। ਹਾਲਾਂਕਿ ਇਹ ਰੁਝਾਨ ਹਨ, ਪਰ ਅੰਤਿਮ ਨਤੀਜਾ ਆਉਣਾ ਬਾਕੀ ਹੈ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਨੇਤਾ ਭੂਪੇਂਦਰ ਹੁੱਡਾ ਨੇ ਵੱਡਾ ਦਾਅਵਾ ਕਰਦਿਆ ਬਿਆਨ ਦਿੱਤਾ ਹੈ। ਭੂਪੇਂਦਰ ਹੁੱਡਾ ਨੇ ਦਾਅਵਾ ਕੀਤਾ ਕਿ ਕਾਂਗਰਸ ਰੁਝਾਨਾਂ ਤੋਂ ਉਲਟ ਸਰਕਾਰ ਬਣਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਕਿਸੇ ਹੋਰ ਪਾਰਟੀ ਦੇ ਸਮਰਥਨ ਦੀ ਲੋੜ ਨਹੀਂ ਪਵੇਗੀ।
ਭੂਪੇਂਦਰ ਹੁੱਡਾ ਨੇ ਕਿਹਾ ਕਿ ਕਾਂਗਰਸ ਨੂੰ ਕਿਸੇ ਹੋਰ ਪਾਰਟੀ ਦੇ ਸਮਰਥਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਜਿੱਤ ਦਾ ਸਿਹਰਾ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੂੰ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਹਰਿਆਣਾ ਤੋਂ ਜਾ ਰਹੀ ਹੈ, ਤੇ ਕਾਂਗਰਸ ਆ ਰਹੀ ਹੈ। ਉਨ੍ਹਾਂ ਕਿਹਾ ਕਿ 10 ਸਾਲਾਂ ਬਾਅਦ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ। ਕਾਂਗਰਸ ਲਈ ਜੋ ਰੁਝਾਨ ਆ ਰਿਹਾ ਹੈ, ਉਹ ਇਹ ਹੈ ਕਿ ਕਾਂਗਰਸ ਨੂੰ ਜ਼ਿਆਦਾ ਬਹੁਮਤ ਮਿਲ ਰਿਹਾ ਹੈ। ਹਰਿਆਣਾ ‘ਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਸ ਬਾਰੇ ‘ਚ ਭੂਪੇਂਦਰ ਹੁੱਡਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਫੈਸਲਾ ਪਾਰਟੀ ਹਾਈ ਕਮਾਂਡ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਸੀ.ਐਮ. ਕਾਂਗਰਸ ਦੀ ਸਰਕਾਰ ਬਣਾਉਣ ਜਾ ਰਹੀ ਹੈ, ਕਾਂਗਰਸ ਆਪਣੇ ਦਮ ‘ਤੇ ਬਹੁਮਤ ਲਿਆਵੇਗੀ। ਹਰਿਆਣਾ ਵਿੱਚ ਕਾਂਗਰਸ ਦੀ ਜਿੱਤ ਦਾ ਦਾਅਵਾ ਕਰਦਿਆਂ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ 10 ਸਾਲ ਬਾਅਦ ਹਰਿਆਣਾ ਵਿੱਚ ਕਾਂਗਰਸ ਦੀ ਜਿੱਤ ਦਾ ਸਿਹਰਾ ਰਾਹੁਲ ਗਾਂਧੀ ਨੂੰ ਜਾਂਦਾ ਹੈ।