Monday, November 18, 2024
spot_img

ਹਰੇਕ ਸਿੱਖ 28 ਦਸੰਬਰ ਨੂੰ 10 ਮਿੰਟ ਮੂਲ-ਮੰਤਰ/ਗੁਰ ਮੰਤਰ ਦਾ ਜਾਪ ਕਰੇ : ਗਿਆਨੀ ਰਘੁਬੀਰ ਸਿੰਘ

Must read

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ 28 ਦਸੰਬਰ ਨੂੰ ਸਵੇਰੇ 10 ਵਜੇ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੁਨੇਹਾ ਦਿੱਤਾ ਹੈ।

ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਤੋਂ ਅੱਜ ਜਾਰੀ ਕੀਤੇ ਗਏ ਸੰਦੇਸ਼ ਵਿੱਚ ਜਥੇਦਾਰ ਨੇ ਆਖਿਆ ਕਿ ਮਨੁੱਖੀ ਆਜ਼ਾਦੀ ਲਈ ਇਹ ਸ਼ਹਾਦਤਾਂ ਸਦੀਵੀ ਚਾਨਣ ਮੁਨਾਰਾ ਰਹਿਣਗੀਆਂ। ਉਨ੍ਹਾਂ ਕਿਹਾ ਕਿ 13 ਪੋਹ ਮੁਤਾਬਕ 28 ਦਸੰਬਰ ਨੂੰ ਸੰਸਾਰ ਭਰ ਵਿੱਚ ਵੱਸਦੀ ਸਿੱਖ ਸੰਗਤ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਕੁਰਬਾਨੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰੇ।

ਉਨ੍ਹਾਂ ਕਿਹਾ ਕਿ ਰਹਿੰਦੀ ਦੁਨੀਆ ਤੱਕ ਮਨੁੱਖੀ ਆਜ਼ਾਦੀ ਲਈ ਇਹ ਮਹਾਨ ਸ਼ਹਾਦਤਾਂ ਚਾਨਣ ਮੁਨਾਰਾ ਰਹਿਣਗੀਆਂ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਜੂਝਣ ਲਈ ਦੱਬੀ-ਕੁਚਲੀ ਹੋਈ ਮਾਨਵਤਾ ਦੇ ਅੰਦਰ ਵੀ ਬੀਰ-ਰਸ, ਜੋਸ਼ ਅਤੇ ਚੜ੍ਹਦੀਕਲਾ ਦਾ ਜਜ਼ਬਾ ਪੈਦਾ ਕਰਦੀਆਂ ਰਹਿਣਗੀਆਂ। 13 ਪੋਹ ਸੰਮਤ ਨਾਨਕਸ਼ਾਹੀ 555, ਮੁਤਾਬਿਕ 28 ਦਸੰਬਰ 2023 ਨੂੰ ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾ-ਸਤਿਕਾਰ ਭੇਟ ਕਰਨ ਲਈ ਸਵੇਰੇ 10 ਵਜੇ ਤੋਂ ਲੈ ਕੇ ਦਸ ਮਿੰਟ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article