ਦਿ ਸਿਟੀ ਹੈੱਡ ਲਾਈਨਸ
ਲੁਧਿਆਣਾ, 10 ਫਰਵਰੀ : ਪੰਜਾਬ ਟਰੱਕ ਆਪਰੇਟਰ ਯੂਨੀਅਨ ਨੇ 14 ਫਰਵਰੀ ਨੂੰ ਜੰਮੂ ਨੈਸ਼ਨਲ ਹਾਈਵੇ ਤੇ ਲਾਡੋਵਾਲ ਟੋਲ ਪਲਾਜ਼ਾ ਦੇ ਨਜਦੀਕ ਸੜਕ ਦੀਆਂ ਦੋਵੇ ਸਾਇਡਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਪੰਜਾਬ ਟਰੱਕ ਆਪਰੇਟਰ ਯੂਨੀਅਨ ਨੇ ਕੌਰ ਕਮੇਟੀ ਦੀ ਮੀਟਿੰਗ ਵਿੱਚ ‘ਹਿੱਟ ਐਂਡ ਰਨ’ ਦੇ ਨਵੇਂ ਕਾਨੂੰਨ ਨੂੰ ਰੱਦ ਕਰਵਾਉਣ ਲਈ ਕੀਤਾ।ਮੀਟਿੰਗ ਵਿੱਚ ਯੂਨੀਅਨ ਨੇ ਕਿਸਾਨ ਸੰਗਨਨਾਂ ਤੇ ਆਮ ਲੋਕਾਂ ਨੂੰ ਵੀ ਇਸ ਸ਼ੰਘਰਸ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ, ਬਲਵੀਰ ਸਿੰਘ ਬਿੱਟੂ, ਜਗਜੀਤ ਸਿੰਘ ਕੰਬੋਜ, ਰਜਨੀਸ਼ ਸ਼ਰਮਾ ਤੋਂ ਇਲਾਵਾ ਟਰੱਕ ਅਪਰੇਟਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਉਨ੍ਹਾਂ ਨੇ ਦੱਸਿਆ ਕਿ ‘ਹਿੱਟ ਐਂਡ ਰਨ’ ਦੇ ਨਵੇਂ ਕਾਨੂੰਨ ਅਨੁਸਾਰ ਸੜਕ ਹਾਦਸੇ ਤੋਂ ਬਾਅਦ ਗੱਡੀ ਦਾ ਡਰਾਇਵਰ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੇ ਬਿਨਾਂ ਹੀ ਫਰਾਰ ਹੋ ਜਾਦਾ ਹੈ ਤਾਂ ਉਸ ਨੂੰ 10 ਸਾਲ ਦੀ ਕੈਦ ਤੇ ਭਾਰੀ ਜੁਰਮਾਨਾ ਦੇਣ ਪਵੇਗਾ। ਇਹ ਨਵਾਂ ਕਾਨੂੰਨ ਆਮ ਲੋਕਾਂ ’ਤੇ ਵੀ ਲਾਗੂ ਹੈ। ਜਦਕਿ ਪਹਿਲਾਂ ਇਸ ਤਰ੍ਹਾਂ ਨਹੀਂ ਸੀ। ਜਿਸ ਕਾਰਨ ਇਸ ਨਵੇਂ ਕਾਨੂੰਨ ਨੂੰ ਰੱਦ ਕਰਵਾਉਣ ਲਈ ਸ਼ੰੰਘਰਸ ਕੀਤਾ ਜਾ ਰਿਹਾ ਹੈ।