ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਲੁਧਿਆਣਾ ਦੇ ਡੀਸੀ ਹਿਮਾਂਸ਼ੂ ਜੈਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਜਿਸ ਵਿੱਚ ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਦਫ਼ਤਰ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ। ਜਿਸ ਕਾਰਨ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ। ਇਸ ਸਬੰਧੀ ਡੀਸੀ ਦਫ਼ਤਰ ਤੋਂ ਸਾਰੇ ਸਰਕਾਰੀ ਵਿਭਾਗਾਂ ਨੂੰ ਪੱਤਰ ਭੇਜਿਆ ਹੈ। ਇਸ ਦੇ ਨਾਲ ਹੀ ਡੀਸੀ ਨੇ ਲੁਧਿਆਣਾ ਦੇ ਲੋਕਾਂ ਲਈ ਇੱਕ ਵਿਸ਼ੇਸ਼ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਡੀਸੀ ਹਿਮਾਂਸ਼ੂ ਜੈਨ ਵੱਲੋਂ ਪਟਾਕੇ ਚਲਾਉਣ ‘ਤੇ ਸਖਤ ਮਨਾਹੀ ਕੀਤੀ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ‘ਤੇ ਕਾਨੂੰਨੀ ਕਾਰਵਾਈ ਹੋਵੇਗੀ।