Monday, December 23, 2024
spot_img

ਹੁਣ ਨਾਬਾਲਿਗ ਬੱਚਿਆਂ ਨੂੰ ਮੋਟਰ ਸਾਈਕਲ ਤੇ ਕਾਰ ਫੜਾਉਣ ਵਾਲੇ ਮਾਪਿਆ ਦੀ ਖੈਰ ਨਹੀਂ, ਹੋਵੇਗੀ ਇਹ ਵੱਡੀ ਕਾਰਵਾਈ

Must read

ਹੁਣ ਨਾਬਾਲਿਗ ਬੱਚਿਆਂ ਨੂੰ ਮੋਟਰਸਾਈਕਲ ਤੇ ਕਾਰ ਫੜਾਉਣ ਵਾਲੇ ਮਾਪਿਆ ਦੀ ਖੈਰ ਨਹੀਂ, ਕਿਉਂਕਿ ਹੁਣ ਚਲਾਨ ਦੀ ਥਾਂ ਨਾਬਾਲਗ ਬੱਚਿਆਂ ਤੇ ਕਿਸੇ ਕਿਸਮ ਦਾ ਤਰਸ ਨਹੀਂ ਹੋਵੇਗਾ, ਸਗੋਂ ਉਹਨਾਂ ਦੇ ਮਾਪਿਆ ਤੇ ਹੋਵੇਗੀ ਕਰਵਾਈ। ਇਸ ਦੇ ਤਹਿਤ ਉਹਨਾਂ ਨੂੰ ਭਾਰੀ ਜੁਰਮਾਨਾ ਅਦਾ ਕਰਨਾ ਪਵੇਗਾ ਤੇ ਕੈਦ ਵੀ ਹੋਵੇਗੀ। ਇਹ ਹੁਕਮ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵਲੋਂ ਸਮੂਹ ਕਮਿਸ਼ਨਰ ਪੁਲਿਸ, ਸਮੂਹ ਸੀਨੀਅਰ ਕਪਤਾਲ ਪੁਲਿਸ ਨੂੰ ਜਾਰੀ ਕਰਕੇ ਇਸ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਾਰੀ ਹੁਕਮਾਂ ਵਿਚ ਸਮੂਹ ਪੁਲਿਸ ਕਮਿਸ਼ਨਰ, ਸਮੂਹ ਐੱਸਐੱਸਪੀ ਨੂੰ ਲਿਖਿਆ ਗਿਆ ਹੈ ਕਿ ਉਹ 18 ਸਾਲਾਂ ਤੋਂ ਘੱਟ ਉਮਰ ਦੇ ਨਾਬਾਲਗ ਬੱਚਿਆਂ ਨੂੰ ਮੋਟਰ ਸਾਇਕਲ ਜਾਂ ਕਾਰ ਚਲਾਉਣ ਦੇਣ ਵਾਲੇ ਮਾਪਿਆ ਨੂੰ ਕੈਦ ਹੋਵੇਗੀ ਤੇ ਮੋਟਾ ਜੁਰਮਾਨਾ ਕੀਤਾ ਜਾਵੇ।
ਜਾਰੀ ਹੁਕਮ ਅਨੁਸਾਰ ਟਰੈਫਿਕ ਐਜੂਕੇਸ਼ਨ ਸੈਲ/ਟਰੈਫਿਕ ਸਟਾਫ ਰਾਹੀਂ ਆਮ ਪਬਲਿਕ ਨੂੰ ਜਿਲ੍ਹਾ ਪੱਧਰ ਤੇ ਪਬਲਿਕ ਰਿਲੇਸ਼ਨ ਅਫਸਰ ਰਾਹੀ ਸਕੂਲਾਂ ਵਿੱਚ ਜਾ ਕੇ ਬੱਚਿਆ ਨੂੰ ਇੱਕ ਮਹੀਨੇ ਲਈ ਭਾਵ 31ਜੁਲਾਈ 2024 ਤੱਕ ਮੋਟਰ ਵਹੀਕਲ ਐਕਟ (ਸੋਧ 2019) ਦੀ ਧਾਰਾ 199-ਏ ਅਤੇ 199-ਬੀ ਬਾਰੇ ਜਾਗਰੂਕ ਕੀਤਾ ਜਾਵੇ ਕਿ ਕੋਈ ਨਾਬਲਿਗ ਬੱਚਾ 31 ਜੁਲਾਈ 2024 ਤੋਂ ਬਾਅਦ 2 ਪਹੀਆਂ ਅਤੇ 4 ਪਹੀਆਂ ਵਹੀਕਲ ਚਲਾਉਂਦਾ ਦੌਰਾਨੇ ਚੈਕਿੰਗ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਤਾ ਪਿਤਾ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਸ ਵਿੱਚ ਉਨ੍ਹਾਂ ਨੂੰ 3 ਸਾਲ ਦੀ ਕੈਦ ਅਤੇ 25000/- ਜੁਰਮਾਨਾ ਵੀ ਹੋ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਨਾ-ਬਾਲਗ ਬੱਚਾ ਕਿਸੇ ਪਾਸੋ 2 ਪਹੀਆਂ ਵਾਹਨ ਜਾਂ 4 ਪਹੀਆਂ ਵਾਹਨ ਮੰਗ ਕੇ ਚਲਾਉਂਦਾ ਹੈ ਤਾਂ ਉਸ ਵਹੀਕਲ ਮਾਲਕ ਦੇ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਵੱਧ ਤੋ ਵੱਧ ਜਾਗਰੂਰਕਤਾ ਕੈਂਪ ਲਗਾਏ ਜਾਣ। ਇਸ ਸਬੰਧੀ ਕੀਤੀ ਗਈ ਕਾਰਵਾਈ ਤੇ ਮਿਤੀ 01ਅਗਸਤ 2024 ਨੂੰ ਦਿਨ ਪ੍ਰਤੀ ਦਿਨ ਲਗਾਏ ਗਏ ਕੈਂਪਾਂ ਦੀਆਂ ਫੋਟੋਆਂ, ਲੋਕੇਸ਼ਨਾਂ, ਅਖਬਾਰਾਂ ਦੀਆਂ ਕਟਿੰਗਾਂ ਇਸ ਦਫਤਰ ਨੂੰ ਭੇਜੀਆਂ ਜਾਣ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article