ਲੁਧਿਆਣਾ, 18 ਸਤੰਬਰ : ਪੰਜਾਬ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਲਾਭਪਤਰੀਆਂ ਨੂੰ ਵੱਖ ਵੱਖ ਪ੍ਰਾਈਵੇਟ ਹਸਪਤਾਲਾਂ ਵਿੱਚ ਪੰਜ ਲੱਖ ਤੱਕ ਦਾ ਇਲਾਜ ਕੀਤਾ ਜਾਂਦਾ ਹੈ। ਪਰ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਉਹਨਾਂ ਦੀ ਅਦਾਇਗੀ ਨਹੀਂ ਕੀਤੀ ਗਈ, ਜਿਸ ਤੋਂ ਬਾਅਦ ਸੂਬੇ ਦੇ ਜਿਆਦਾਤਰ ਪ੍ਰਾਈਵੇਟ ਹਸਪਤਾਲਾਂ ਨੇ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਲਾਭਪਤਰੀਆਂ ਦਾ ਇਲਾਜ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਜਿਸ ਦੀ ਅਦਾਇਗੀ ਨਾ ਕਰਨ ‘ਤੇ ਹਸਪਤਾਲਾਂ ਦੇ ਪ੍ਰਬੰਧਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਅੱਜ ਲੁਧਿਆਣਾ ਵਿਖੇ ਪ੍ਰਾਈਵੇਟ ਹਸਪਤਾਲ ਐਂਡ ਨਰਸਿੰਗ ਹੋਮ ਐਸੋਸੀਏਸ਼ਨ (ਫਾਨਾ) ਪੰਜਾਬ ਨੇ ਪ੍ਰੈਸ ਕਾਨਫਰੰਸ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਡਾ. ਵਿਕਾਸ ਛਾਬੜਾ ਅਤੇ ਸਕੱਤਰ ਡਾ. ਦਿਵਿਆਸ਼ੂ ਗੁਪਤਾ ਨੇ ਆਰੋਪ ਲਗਾਇਆ ਕਿ ਆਯੁਸ਼ਮਾਨ ਭਾਰਤ ਸਕੀਮ ਤਹਿਤ ਉਨ੍ਹਾਂ ਦੇ ਕਰੀਬ ਛੇ ਮਹੀਨਿਆਂ ਤੋਂ 600 ਕਰੋੜ ਰੁਪਏ ਪੰਜਾਬ ਸਰਕਾਰ ਵੱਲ ਬਕਾਇਆ ਹੈ। ਪਰ ਇਸ ਸੰਬੰਧ ਵਿੱਚ ਪੰਜਾਬ ਸਰਕਾਰ ਨੂੰ ਕਈ ਵਾਰ ਅਪੀਲ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਬਕਾਇਆ ਅਦਾਇਗੀ ਨਹੀਂ ਕੀਤੀ ਜਾ ਰਹੀ ਤੇ ਟਾਲਮਟੋਲ ਦੀ ਨੀਤੀ ਅਪਣਾਈ। ਇਸ ਐਲਾਨ ਤੋਂ ਬਾਅਦ ਸਕੀਮ ਦਾ ਲਾਭ ਲੈਣ ਵਾਲਿਆ ਵਿੱਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ।