ਬੱਚਿਆਂ ਵਿੱਚ ਸਮਾਰਟਫੋਨ ਦੀ ਲਤ ਵਧਣਾ ਆਮ ਗੱਲ ਹੋ ਗਈ ਹੈ। ਮੋਬਾਈਲ ਫੋਨ ਕਾਰਨ ਬੱਚੇ ਪੜ੍ਹਾਈ ਦੇ ਨਾਲ-ਨਾਲ ਸਰੀਰਕ ਗਤੀਵਿਧੀਆਂ ਤੋਂ ਦੂਰ ਹੁੰਦੇ ਜਾ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਸਿਹਤ ਵੀ ਪ੍ਰਭਾਵਿਤ ਹੋ ਰਹੀ ਹੈ। ਅਜਿਹੇ ‘ਚ ਆਸਟ੍ਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਕਨੀਕੀ ਕੰਪਨੀਆਂ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਜ਼ਰੂਰੀ ਕਦਮ ਚੁੱਕਣ ‘ਚ ਅਸਫਲ ਰਹੀਆਂ ਹਨ। ਅਜਿਹੇ ‘ਚ ਉਨ੍ਹਾਂ ਦੀ ਸਰਕਾਰ ਇਹ ਕਦਮ ਚੁੱਕਣ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਫੈਸਲਾ ਮਾਪਿਆਂ ਲਈ ਹੈ। ਦਰਅਸਲ ਸੋਸ਼ਲ ਮੀਡੀਆ ਬੱਚਿਆਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਇਸ ਨੂੰ ਰੋਕਣ ਲਈ ਸਰਕਾਰ ਇਹ ਕਦਮ ਚੁੱਕ ਰਹੀ ਹੈ।
ਐਂਥਨੀ ਅਲਬਾਨੀਜ਼ ਨੇ ਇਸ ਸਾਲ ਦੇ ਸ਼ੁਰੂ ਵਿੱਚ ਸੋਸ਼ਲ ਮੀਡੀਆ ਦੀ ਵਰਤੋਂ ਬਾਰੇ ਬਹੁਤ ਗੱਲ ਕੀਤੀ ਸੀ। ਅਜਿਹੇ ‘ਚ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਨ੍ਹਾਂ ਨੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਉਮਰ ਸੀਮਾ ਲਗਾਉਣ ਦੀ ਗੱਲ ਕੀਤੀ ਹੈ।