Friday, December 27, 2024
spot_img

ਅਕਾਲੀ ਦਲ ਆਗੂ ਦੇ ਘਰ ‘ਤੇ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ

Must read

ਪੰਜਾਬ ਦੇ ਬਠਿੰਡਾ ‘ਚ ਬਾਈਕ ਸਵਾਰ ਤਿੰਨ ਨੌਜਵਾਨਾਂ ਵੱਲੋਂ ਅਕਾਲੀ ਦਲ ਦੇ ਆਗੂ ਦੇ ਘਰ ‘ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਅਕਾਲੀ ਦਲ ਦੇ ਆਗੂ ਦਾ ਭਰਾ ਵੀ ਸਿਆਸਤ ਵਿੱਚ ਸਰਗਰਮ ਹੈ ਅਤੇ ਕਾਂਗਰਸ ਨਾਲ ਜੁੜਿਆ ਹੋਇਆ ਹੈ। ਸ਼ਨੀਵਾਰ ਰਾਤ ਕਰੀਬ 11 ਵਜੇ ਬਾਈਕ ‘ਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ।

ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਗਹਿਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਤਿੰਨ ਨੌਜਵਾਨ ਬਾਈਕ ‘ਤੇ ਆਏ ਅਤੇ ਉਨ੍ਹਾਂ ਦੇ ਘਰ ‘ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ | ਉਸ ਨੇ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਪੁਲੀਸ ਤੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਥਰਮਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਇੱਕ ਅਕਾਲੀ ਆਗੂ ਦੇ ਲੜਕੇ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ। ਜਿਨ੍ਹਾਂ ਨੇ ਗੋਲੀਆਂ ਚਲਾਈਆਂ ਸਨ। ਬਾਈਕ ਸਵਾਰ ਨੌਜਵਾਨਾਂ ਨੇ ਤਿੰਨ ਤੋਂ ਚਾਰ ਰਾਉਂਡ ਫਾਇਰ ਕੀਤੇ। ਸਾਡੇ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤਿੰਨ ਨੌਜਵਾਨਾਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ ਅਤੇ ਅਸੀਂ ਤੀਜੇ ਦੀ ਪਛਾਣ ਕਰ ਰਹੇ ਹਾਂ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article