ਅੰਮ੍ਰਿਤਸਰ,15 ਅਕਤੂਬਰ : ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਅਕਤੂਬਰ ਨੂੰ ਸਵੇਰੇ 9 ਵਜੇ ਸਬੂਤਾਂ ਸਮੇਤ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ।
ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸਿੰਘ ਸਾਹਿਬਾਨਾਂ ਖਿਲਾਫ ਬਿਆਨਬਾਜੀ ਮਹਿੰਗੀ ਪਈ। ਬੀਤੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਵੱਲੋਂ ਜਥੇਦਾਰ ਸਾਹਿਬਾਨਾਂ ਉੱਤੇ ਦਬਾਅ ਵਾਲੇ ਦਿੱਤੇ ਬਿਆਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਦੇਸ਼ ਦਿੱਤਾ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਚੋਂ 10 ਸਾਲਾਂ ਲਈ ਬਾਹਰ ਕੱਢਿਆ ਜਾਵੇ।
ਜ਼ਿਕਰ ਕਰ ਦਈਏ ਕਿ ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਏ ਸੀ ਜਿਸ ਤੋਂ ਬਾਅਦ ਜਥੇਦਾਰ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਵਿੱਚ ਪਾਰਟੀ ਚੋਂ 10 ਸਾਲ ਲਈ ਕੱਢਣ ਦੇ ਆਦੇਸ਼ ਦਿੱਤੇ ਗਏ ਹਨ।