ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਸ਼ਨੀਵਾਰ ਨੂੰ ਆਪਣਾ ਨਵਾਂ ਪ੍ਰਧਾਨ ਮਿਲ ਜਾਵੇਗਾ। ਇਹ ਮੀਟਿੰਗ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰ ਹਾਲ ਵਿੱਚ ਸ਼ੁਰੂ ਹੋਣ ਵਾਲੀ ਹੈ। ਜਿਸ ਵਿੱਚ ਅਕਾਲੀ ਦਲ ਦੇ ਆਗੂ ਸਰਬਸੰਮਤੀ ਨਾਲ ਆਪਣਾ ਪ੍ਰਧਾਨ ਚੁਣਨਗੇ। ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਾਰਟੀ ਮੁਖੀ ਦੇ ਅਹੁਦੇ ‘ਤੇ ਵਾਪਸੀ ਲਗਭਗ ਤੈਅ ਹੈ। ਜੇਕਰ ਸੁਖਬੀਰ ਦੂਰ ਰਹਿਣ ਦਾ ਫੈਸਲਾ ਨਹੀਂ ਕਰਦੇ, ਤਾਂ ਉਹ ਇੱਕ ਵਾਰ ਫਿਰ ਪ੍ਰਧਾਨ ਚੁਣੇ ਜਾਣਗੇ।
ਪਾਰਟੀ ਸੂਤਰਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਨਾ ਸਿਰਫ਼ “ਪਸੰਦੀਦਾ” ਹਨ, ਸਗੋਂ ਇਸ ਅਹੁਦੇ ਲਈ “ਇਕਲੌਤੇ ਉਮੀਦਵਾਰ” ਵੀ ਹਨ। ਇਹ ਚੋਣ ਤਿੰਨ ਮਹੀਨੇ ਚੱਲੀ ਮੈਂਬਰਸ਼ਿਪ ਮੁਹਿੰਮ ਤੋਂ ਬਾਅਦ ਹੋ ਰਹੀ ਹੈ। ਇਸ ਤੋਂ ਇਲਾਵਾ, ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਸਰਪ੍ਰਸਤ ਨਾਮਜ਼ਦ ਕੀਤੇ ਜਾਣ ਦੀ ਸੰਭਾਵਨਾ ਹੈ।
ਹਾਲਾਂਕਿ, ਜਨਰਲ ਸਕੱਤਰ ਦੇ ਅਹੁਦੇ ਸਬੰਧੀ ਸਥਿਤੀ ਸਪੱਸ਼ਟ ਨਹੀਂ ਹੈ। ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਇਸ ਅਹੁਦੇ ਲਈ ਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮੌਜੂਦਾ ਕਾਰਜਕਾਰੀ ਮੁਖੀ ਬਲਵਿੰਦਰ ਸਿੰਘ ਭੂੰਦੜ ਨੂੰ ਸਰਪ੍ਰਸਤ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।