ਪੰਜਾਬ ‘ਚ ਲਗਾਤਾਰ ਹੀ, ਪਾਰਟੀਆਂ ਦੀ ਬਦਲੀ ਹੋ ਰਹੀ ਹੈ, ਜਿਮਨੀ ਚੋਂਣਾ ਦੇ ਨੇੜੇ, ਕਈ ਉਮੀਦਵਾਰ ਪਾਰਟੀਆਂ ਛੱਡ ਕੇ ਦੂਜੇ ਪਾਰਟੀਆਂ ‘ਚ ਸ਼ਾਮਿਲ ਹੋ ਰਹੇ ਹਨ, ਉੱਥੇ ਹੀ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਵੱਡਾ ਝਟਕਾ ਲਗਾ ਹੈ। ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਅਕਾਲੀ ਦਲ ਪਾਰਟੀ ਇਸਤੀਫ਼ਾ ਦੇਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਸੁਰਜੀਤ ਕੌਰ ਦਾ ਆਪਣੇ ਪਾਰਟੀ ‘ਚ ਨਿੱਘਾ ਸਵਾਗਤ ਕੀਤਾ ਗਿਆ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਨੇ ਸੁਰਜੀਤ ਕੌਰ ਤੋਂ ਪਹਿਲਾਂ ਹੀ ਇਹ ਦਾਅਵਾ ਕਰਦੇ ਹੋਏ ਸਮਰਥਨ ਵਾਪਸ ਲੈ ਲਿਆ ਸੀ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਬਗਾਵਤ ਕਰਨ ਵਾਲੇ ਬਾਗੀ ਧੜੇ ਨਾਲ ਸਬੰਧਤ ਹੈ।