ਲੁਧਿਆਣਾ : ਆਮ ਆਦਮੀ ਪਾਰਟੀ ਦਾ ਕੁਨਬਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ । ਵਿਰੋਧੀ ਪਾਰਟੀਆਂ ਦੇ ਜੇਤੂ ਵਿਧਾਇਕ ਆਪਣੀਆਂ ਪਾਰਟੀਆਂ ਛੱਡ ਕੇ ‘ਆਪ’ ‘ਚ ਸ਼ਾਮਿਲ ਹੋ ਰਹੇ ਹਨ। ਦੱਸ ਦਈਏ ਕਿ ਅੱਜ ਐਮ.ਸੀ ਚੋਣਾਂ ਤੋਂ ਬਾਅਦ ਵਾਰਡ ਨੰਬਰ 20 ਤੋਂ ਜੇਤੂ ਅਕਾਲੀ ਦਲ ਦੇ ਕੌਂਸਲਰ ਚਤਰਵੀਰ ਸਿੰਘ ਕਮਲ ਅਰੋੜਾ ਕੈਬਨਿਟ ਮੰਤਰੀ ਪੰਜਾਬ ਸਰਦਾਰ ਲਾਲਜੀਤ ਸਿੰਘ ਭੁੱਲਰ ਜੀ ਅਤੇ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਦੌਰਾਨ ਅਮਨਦੀਪ ਸਿੰਘ ਮੋਹੀ ਚੇਅਰਮੈਨ ਮਾਰਕਫੈੱਡ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਜੀ, ਵਿਧਾਇਕ ਮਦਨ ਲਾਲ ਬੱਗਾ ਜੀ ਅਤੇ ਵਾਈਸ ਚੇਅਰਮੈਨ ਪਰਮਵੀਰ ਸਿੰਘ ਜੀ ਹਾਜ਼ਰ ਰਹੇ।
MC ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਵਧੀਆਂ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਹੋਰ ਪਾਰਟੀਆਂ ਦੇ ਨੁਮਾਇੰਦੇ ਵੀ ਆਮ ਆਦਮੀ ਪਾਰਟੀ ਨਾਲ ਜੁੜਨਾ ਚਾਹੁੰਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਦਾ ਭਲਾ ਜੇਕਰ ਕੋਈ ਪਾਰਟੀ ਕਰ ਸਕਦੀ ਹੈ ਤਾਂ ਉਹ ਸਿਰਫ਼ ਆਮ ਆਦਮੀ ਪਾਰਟੀ ਹੀ ਹੈ।
ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਨੇ ‘ਆਪ’ ਦਾ ਮੇਅਰ ਬਣਾਉਣ ਦਾ ਦਾਅਵਾ ਕੀਤਾ ਹੈ। ਦੱਸ ਦਈਏ ਕਿ ‘ਆਪ’ ਕੋਲ 43 ਕੌਂਸਲਰ ਹਨ ਜਿਸ ਕਾਰਨ ਲੁਧਿਅਣਾ ‘ਚ ਆਮ ਆਦਮੀ ਪਾਰਟੀ ਦਾ ਮੇਅਰ ਬਣਨਾ ਲਗਭਗ ਤੈਅ ਹੈ।