ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਖੌਤੀ ਪਾਸਟਰ ਬਜਿੰਦਰ ਵੱਲੋਂ ਪੀੜਤ ਦੋ ਬੀਬੀਆਂ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਕੀਤੀ। ਅੰਮ੍ਰਿਤਸਰ ਪੁੱਜੀਆਂ ਪੀੜਤ ਬੀਬੀਆਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਦੌਰਾਨ ਦੋਸ਼ੀ ਬਜਿੰਦਰ ਵੱਲੋਂ ਉਨ੍ਹਾਂ ਉੱਤੇ ਕੀਤੇ ਗਏ ਜੁਲਮਾਂ ਦੀ ਜਾਣਕਾਰੀ ਵਿਸਥਾਰ ਵਿੱਚ ਸਾਂਝੀ ਕੀਤੀ। ਬੀਬੀਆਂ ਨੇ ਜਥੇਦਾਰ ਨੂੰ ਦੱਸਿਆ ਕਿ ਪਾਸਟਰ ਬਜਿੰਦਰ ਵੱਲੋਂ ਉਸ ਦੇ ਡੇਰਿਆਂ ਵਿੱਚ ਉਨ੍ਹਾਂ ਨਾਲ ਅੱਤਿਆਚਾਰ ਤੇ ਜਿਣਸੀ ਸ਼ੋਸ਼ਣ ਕੀਤਾ ਗਿਆ, ਜਿਸ ਸਬੰਧੀ ਪੰਜਾਬ ਪੁਲਿਸ ਵੱਲੋਂ ਪਰਚੇ ਵੀ ਦਰਜ ਕੀਤੇ ਗਏ ਹਨ। ਬੀਬੀਆਂ ਨੇ ਕਿਹਾ ਕਿ ਪਰਚੇ ਦਰਜ ਕੀਤੇ ਜਾਣ ਤੋਂ ਬਾਅਦ ਬਜਿੰਦਰ ਦੇ ਕਰਿੰਦਿਆਂ ਵੱਲੋਂ ਦੋਵਾਂ ਨੂੰ ਡਰਾਇਆ ਤੇ ਧਮਕਾਇਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਵੀ ਉਸ ਖ਼ਿਲਾਫ਼ ਲੰਮੇ ਸਮੇਂ ਤੋਂ ਸਖ਼ਤ ਕਾਰਵਾਈ ਨਹੀਂ ਕੀਤੀ ਗਈ, ਇਸ ਕਰਕੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਹਨ।
ਪੀੜਤ ਲੜਕੀਆਂ ਨੇ ਕਿਹਾ ਕਿ ਪਾਸਟਰ ਦੇ ਡਰ ਕਾਰਨ ਉਹਨਾਂ ਦੀ ਕੋਈ ਮਦਦ ਨਹੀਂ ਕਰਦਾ ਸੀ। ਜਿਸ ਕਾਰਨ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲੋਂ ਮਦਦ ਲਈ ਆਈਆਂ ਹਨ, ਕਿਉਂਕਿ ਏਥੋਂ ਹਰ ਮਜ਼ਲੂਮ ਦੀ ਮਦਦ ਕੀਤੀ ਗਈ ਹੈ। ਪੀੜਿਤ ਔਰਤਾਂ ਦੇ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰਾਂ ਜਦੋਂ ਮੁਲਾਕਾਤ ਕੀਤੀ ਗਈ ਤੇ ਉਹਨਾਂ ਦੇ ਵੱਲੋਂ ਪੂਰੀ ਘਟਨਾ ਜਥੇਦਾਰ ਸਾਹਿਬ ਨੂੰ ਸੁਣਾਈ ਗਈ। ਦੱਸਿਆ ਕਿ ਅਸੀਂ ਕੋਈ ਵੀ ਸਰਕਾਰੀ ਦਫਤਰ ਸਰਕਾਰੀ ਬਿਲਡਿੰਗ ਦੇ ਦਰਵਾਜੇ ਖੜਕਾ ਕੇ ਵਿਖੇ ਪਰ ਸਾਨੂੰ ਇਨਸਾਫ ਨਹੀਂ ਮਿਲਿਆ ਪਰ ਹੁਣ ਸਾਨੂੰ ਉਮੀਦ ਜਾਗੀ ਆ ਕਿ ਸਾਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਇਨਸਾਫ ਦਵਾਉਣਗੇ।