ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ ਹੈ। ਸਿੱਧੂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਟੀਮ ਵੱਲੋਂ ਇੱਕ ਵੀਡੀਓ ਸਾਂਝੀ ਕੀਤੀ ਗਈ। ਇਸ ਵੀਡੀਓ ਵਿੱਚ ਸਿੱਧੂ ਦੇ ਵਰਲਡ ਟੂਰ ਦਾ ਐਲਾਨ ਕੀਤਾ ਗਿਆ ਹੈ। ਇਹ ਵਰਲਡ ਤੁਰ ਅਗਲੇ ਸਾਲ ਹੋਵੇਗਾ। ਫਿਲਹਾਲ ਟੀਮ ਵੱਲੋਂ ਤਾਰੀਕ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਸਿੱਧੂ ਦੀ ਟੀਮ ਵੱਲੋਂ ਸਾਂਝੀ ਕੀਤੀ ਪੋਸਟ ਮੁਤਾਬਕ ਵਰਲਡ ਟੂਰ ਦਾ ਨਾਮ “ਸਾਈਨ ਟੂ ਗੌਡ 2026 ਵਰਲਡ ਟੂਰ” ਹੈ। ਹੁਣ ਤੱਕ ਕੋਈ ਅਧਿਕਾਰਤ ਤਾਰੀਖ, ਸਥਾਨ ਜਾਂ ਸ਼ਡਿਊਲ ਜਨਤਕ ਨਹੀਂ ਕੀਤਾ ਗਿਆ ਹੈ, ਮੂਸੇਵਾਲਾ ਦੀ ਟੀਮ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧ ਵਿੱਚ ਵਿਸਤ੍ਰਿਤ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ।




