ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ ਅੱਜ ਫਿਲੌਰ ਅਦਾਲਤ ਨੇ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਕੁਲਦੀਪ ਖੁਰਾਣਾ ਖ਼ਿਲਾਫ਼ ਨਾਇਬ ਤਹਿਸੀਲਦਾਰ ਨੂੰ ਗਾਲ੍ਹਾਂ ਕੱਢਣ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਗੁਰਾਇਆ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜਿਸ ‘ਤੇ ਪੁਲੀਸ ਨੇ ਕੁਲਦੀਪ ਖੁਰਾਣਾ ਨੂੰ ਅਦਾਲਤ ਵਿੱਚ ਪੇਸ਼ ਕੀਤਾ।
ਅਦਾਲਤ ਵਿੱਚ ਪੇਸ਼ ਹੋਏ ਅਦਾਕਾਰਾ ਦੇ ਪਿਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਸਨ। ਜਿਸ ਕਾਰਨ ਜਦੋਂ ਉਨ੍ਹਾਂ ਜਗਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੀ ਲੜਾਈ ਸ਼ੁਰੂ ਹੋ ਗਈ।
ਦੂਜੇ ਪਾਸੇ ਜਦੋਂ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਮੇਰੇ ਦਫ਼ਤਰ ਕੋਲ ਇਨ੍ਹਾਂ ਦੀ ਰਹਾਇਸ਼ ਹੈ ਤਾਂ ਇਹ ਮੇਰੇ ਨਾਲ ਮਿਲਣ ਆਏ ਤਾਂ ਮੇਰੇ ਦਫ਼ਤਰ ਵਿੱਚ ਆ ਕੇ ਮੇਰੇ ਨਾਲ ਗਾਲੀ ਗਲੋਚ ਕੀਤੀ ਅਤੇ ਧਮਕੀਆਂ ਦਿੱਤੀਆਂ ਤੇ ਮੇਰੇ ਤੇ ਨਜ਼ਾਇਜ਼ ਸਬੰਧਾਂ ਦੇ ਝੂਠੇ ਆਰੋਪ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਐਸ.ਪੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਅਦਾਕਾਰ ਦੇ ਪਿਤਾ ਖ਼ਿਲਾਫ਼ ਹੋਈ ਸ਼ਿਕਾਇਤ ਦੇ ਅਧਾਰ ‘ਤੇ ਅੱਜ ਅਦਾਲਤ ਚ ਪੇਸ਼ ਕਰ 14 ਦਿਨ ਲਈ ਜੇਲ ਦਿੱਤਾ ਜਾ ਰਿਹਾ ਹੈ।