Monday, December 23, 2024
spot_img

ਅਦਾਕਾਰ ਸਲਮਾਨ ਖਾਨ ਨੂੰ ਮੈਸੇਜ ਭੇਜ ਫਿਰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਮੈਸੇਜ ਭੇਜਣ ਵਾਲੇ ਨੇ ਕਿਹਾ…

Must read

ਬਾਬਾ ਸਿੱਦੀਕੀ ਕਤਲ ਤੋਂ ਬਾਅਦ ਅਦਾਕਾਰ ਸਲਮਾਨ ਖਾਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। ਫਿਰ ਇੱਕ ਮੇਸੇਜ਼ ਭੇਜ ਕੇ ਫਿਲਮ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਮੈਸੇਜ ਟ੍ਰੈਫਿਕ ਕੰਟਰੋਲ ਨੂੰ ਮਿਲਿਆ, ਜਿਸ ‘ਚ ਕਿਸੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ ਤੇ ਮੈਸੇਜ ਭੇਜਣ ਵਾਲੇ ਵਿਅਕਤੀ ਨੇ 2 ਕਰੋੜ ਰੁਪਏ ਦੀ ਮੰਗ ਕੀਤੀ। ਉਸ ਵਿਅਕਤੀ ਨੇ ਇਹ ਵੀ ਕਿਹਾ ਕਿ ਜੇਕਰ ਉਸ ਨੂੰ ਪੈਸੇ ਨਾ ਮਿਲੇ ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਵੇਗਾ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਪਿਛਲੇ 14 ਦਿਨਾਂ ‘ਚ 3 ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।ਪਹਿਲੀ ਧਮਕੀ 18 ਅਕਤੂਬਰ ਨੂੰ ਮੁੰਬਈ ਟ੍ਰੈਫਿਕ ਕੰਟਰੋਲ ਰੂਮ ਦੇ ਵਟਸਐਪ ਨੰਬਰ ‘ਤੇ ਭੇਜੀ ਗਈ ਸੀ, ਜਿਸ ‘ਚ ਮੈਸੇਜ ਕਰਨ ਵਾਲੇ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਦੱਸਿਆ ਸੀ।ਮੁੰਬਈ ਟਰੈਫਿਕ ਪੁਲੀਸ ਨੂੰ ਇਹ ਵਟਸਐਪ ਸੰਦੇਸ਼ 18 ਅਕਤੂਬਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਬਾਂਦਰਾ ‘ਚ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਇਕ ਹਫਤੇ ਤੋਂ ਵੀ ਘੱਟ ਸਮੇਂ ਬਾਅਦ ਮਿਲਿਆ ਸੀ। ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਸਲਮਾਨ ਖਾਨ ਨੇ ਸਿੱਦੀਕੀ ਦੇ ਕਤਲ ਪਿੱਛੇ ਮੰਨੇ ਜਾਂਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਆਪਣੇ ਝਗੜੇ ਨੂੰ ਖਤਮ ਕਰਨ ਲਈ 5 ਕਰੋੜ ਰੁਪਏ ਦਾ ਭੁਗਤਾਨ ਨਹੀਂ ਕੀਤਾ, ਤਾਂ ਉਸ ਦਾ ਵੀ ਇਹੋ ਹਾਲ ਹੋਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article