Monday, September 16, 2024
spot_img

ਅਨੰਤ-ਰਾਧਿਕਾ ਦੇ ਵਿਆਹ ‘ਚ ਸ਼ਾਮਲ ਹੋਣਗੇ PM ਮੋਦੀ !

Must read

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ 12 ਜੁਲਾਈ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਇਸ ਖਾਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰ ਸਕਦੇ ਹਨ।
ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ 12 ਜੁਲਾਈ ਨੂੰ ਬਾਂਦਰਾ ਕੁਰਲਾ ਕੰਪਲੈਕਸ ਸਥਿਤ ਜੀਓ ਵਰਲਡ ਸੈਂਟਰ ਵਿੱਚ ਵਿਆਹ ਬੰਧਨ ਵਿੱਚ ਬੱਝ ਜਾਣਗੇ। ਇਸ ਮੌਕੇ ‘ਤੇ ਫਿਲਮ ਇੰਡਸਟਰੀ, ਕਾਰੋਬਾਰ ਅਤੇ ਰਾਜਨੀਤੀ ਜਗਤ ਦੀਆਂ ਕਈ ਵੱਡੀਆਂ ਹਸਤੀਆਂ ਸ਼ਿਰਕਤ ਕਰਨਗੀਆਂ। ਵਿਆਹ ਦੀਆਂ ਰਸਮਾਂ ਵੀ ਚੱਲ ਰਹੀਆਂ ਹਨ ਅਤੇ ਦੇਸ਼-ਵਿਦੇਸ਼ ਤੋਂ ਮਹਿਮਾਨ ਮੁੰਬਈ ਪਹੁੰਚ ਰਹੇ ਹਨ। ਆਪਣੀ ਮੁੰਬਈ ਫੇਰੀ ਦੌਰਾਨ ਪੀਐਮ ਮੋਦੀ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਵਿੱਚ ਵੀ ਸ਼ਾਮਲ ਹੋ ਸਕਦੇ ਹਨ। ਪ੍ਰਧਾਨ ਮੰਤਰੀ ਦੀ ਸੰਭਾਵਿਤ ਫੇਰੀ ਨੂੰ ਧਿਆਨ ‘ਚ ਰੱਖਦੇ ਹੋਏ ਬਾਂਦਰਾ-ਕੁਰਲਾ ਕੰਪਲੈਕਸ ਅਤੇ ਟ੍ਰਾਈਡੈਂਟ ਹੋਟਲ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਜਾ ਰਹੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article