ਭਾਰਤ ਨੇ ਪਹਿਲਗਾਮ ਵਿੱਚ ਹਿੰਦੂਆਂ ਦੇ ਕਤਲੇਆਮ ਦਾ ਪਾਕਿਸਤਾਨ ਤੋਂ ਬਦਲਾ ਲੈ ਲਿਆ ਹੈ। ਭਾਰਤੀ ਹਵਾਈ ਸੈਨਾ ਨੇ ਦੇਰ ਰਾਤ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਅਤੇ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ।
ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਭਾਰਤ ਦੇ ਇਸ ਹਵਾਈ ਹਮਲੇ ਨੂੰ ਜੰਗ ਦਾ ਐਲਾਨ ਕਰਾਰ ਦਿੱਤਾ ਹੈ। ਭਾਰਤੀ ਹਵਾਈ ਸੈਨਾ ਦੇ ਇਸ ਹਮਲੇ ਤੋਂ ਬਾਅਦ ਪਾਕਿਸਤਾਨ ਵਿੱਚ ਹਾਈ ਅਲਰਟ ਐਲਾਨ ਦਿੱਤਾ ਗਿਆ ਹੈ। ਸਰਹੱਦੀ ਇਲਾਕਿਆਂ ਵਿੱਚ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਕਰ ਦਿੱਤੇ ਗਏ ਹਨ।
ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਇਹ ਫੈਸਲਾ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਸਕੂਲ ਅਗਲੇ 72 ਘੰਟਿਆਂ ਲਈ ਬੰਦ ਰਹਿਣਗੇ। ਜਾਣਕਾਰੀ ਮਿਲ ਰਹੀ ਹੈ ਕਿ ਪੰਜਾਬ ਦੇ ਹੋਰ ਸਰਹੱਦੀ ਜ਼ਿਲ੍ਹਿਆਂ ਵਿਚ ਵੀ ਅਜਿਹਾ ਫੈਸਲਾ ਲਿਆ ਦਾ ਸਕਦਾ ਹੈ। ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈ ਹੈ।