ਅਮਰੀਕੀ ਨੇ ਵਿੱਤੀ ਸਾਲ 2023-24 ਦੌਰਾਨ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲਗਭਗ 1,100 ਭਾਰਤੀ ਨਾਗਰਿਕਾਂ ਨੂੰ ਵਪਾਰਕ ਉਡਾਣਾਂ ਰਾਹੀਂ ਭਾਰਤ ਵਾਪਸ ਭੇਜਿਆ ਗਿਆ ਹੈ। ਇਹ ਜਾਣਕਾਰੀ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ। ਇੱਕ ਆਨ ਲਾਈਨ ਪ੍ਰੈੱਸ ਕਾਨਫਰੰਸ ਦੌਰਾਨ ਬਾਰਡਰ ਅਤੇ ਇਮੀਗ੍ਰੇਸ਼ਨ ਨੀਤੀ ਦੇ ਸਹਾਇਕ ਸਕੱਤਰ ਰਾਇਸ ਮਰੇ ਨੇ ਭਾਰਤੀ ਨਾਗਰਿਕਾਂ ਦੇ ਇੱਕ ਸਮੂਹ ਨੂੰ ਡਿਪੋਰਟ ਕਰਨ ਵਾਲੀ ਇੱਕ ਵਿਸ਼ੇਸ਼ ਉਡਾਣ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਸ ਉਡਾਣ ਵਿੱਚ ਕੋਈ ਨਾਬਾਲਗ ਨਹੀਂ ਸੀ। ਉਨ੍ਹਾਂ ਕਿਹਾ ਕਿ ਭਾਰਤੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਵਿੱਚ ਭਾਰਤ ਸਰਕਾਰ ਦਾ ਵੀ ਪੂਰਾ ਸਹਿਯੋਗ ਰਿਹਾ ਹੈ। ਭਾਰਤ ਅਤੇ ਅਮਰੀਕਾ ਦੇ ਅਧਿਕਾਰੀ ਇਕ ਦੂਜੇ ਦੇ ਸੰਪਰਕ ਵਿੱਚ ਹਨ।
ਸੀਨੀਅਰ ਅਧਿਕਾਰੀ ਨੇ ਕਿਹਾ ਕਿ 22 ਅਕਤੂਬਰ ਦੀ ਵਿਸ਼ੇਸ਼ ਉਡਾਣ ਨੂੰ ਪੰਜਾਬ ਵਿੱਚ ਉਤਾਰਿਆ ਗਿਆ ਸੀ। ਹਾਲਾਂਕਿ, ਉਸਨੇ ਇਹ ਨਹੀਂ ਦੱਸਿਆ ਕਿ ਫਲਾਈਟ ਕਿੱਥੋਂ ਆਈ ਸੀ ਜਾਂ ਇਹਨਾਂ ਡਿਪੋਰਟੀਆਂ ਦਾ ਮੂਲ ਸੀ। ਇਹ ਪ੍ਰੈੱਸ ਕਾਨਫ਼ਰੰਸ ਗ਼ੈਰ-ਕਾਨੂੰਨੀ ਪ੍ਰਵਾਸ ‘ਤੇ ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਦੇ ਭਾਰਤ ਸਰਕਾਰ ਨਾਲ ਸਹਿਯੋਗ ‘ਤੇ ਸੀ। ਇਸ ਤੋਂ ਕੁਝ ਦਿਨ ਪਹਿਲਾਂ ਯੂਐਸ ਹੋਮਲੈਂਡ ਦੇ ਅਧਿਕਾਰੀਆਂ ਨੇ ਦੇਸ਼ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਦੇ ਇੱਕ ਸਮੂਹ ਨੂੰ ਡਿਪੋਰਟ ਕਰਨ ਦਾ ਐਲਾਨ ਕੀਤਾ ਸੀ। ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇਣ ਬਾਰੇ ਸਵਾਲ ਪੁੱਛਿਆ ਗਿਆ ਸੀ। ਉਨ੍ਹਾ ਕਿਹਾ ਕਿ ਗੈਰ ਕਾਨੂੰਨੀ ਦਾਖਲੇ ਨੂੰ ਰੋਕਣ ਲਈ ਅਮਰੀਕਾ ਨਾਲ ਮਿਲ ਕੇ ਭਾਰਤ ਸਰਕਾਰ ਕੰਮ ਕਰ ਰਹੀ ਹੈ।