ਅਮਰੀਕਾ ਦੇ ਟ੍ਰੇਸੀ ਦੇ ਇੱਕ ਗੁਰਦੁਆਰੇ ਤੋਂ ਅਗਵਾ ਕੀਤੇ ਗਏ ਇੱਕ ਸਿੱਖ ਵਿਅਕਤੀ ਦੀ ਲਾਸ਼ ਅੱਜ ਮਿਲੀ। ਪੁਲਿਸ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ (57) ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਲੁਧਿਆਣਾ ਦਾ ਰਹਿਣ ਵਾਲਾ ਸੀ ਅਤੇ ਕਈ ਸਾਲਾਂ ਤੋਂ ਆਪਣੇ ਪਰਿਵਾਰ ਨਾਲ ਕੈਲੀਫੋਰਨੀਆ ਵਿੱਚ ਰਹਿ ਰਿਹਾ ਸੀ।
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੂਮਾ ਨੇ ਸ਼ਨੀਵਾਰ ਸ਼ਾਮ ਨੂੰ ਆਪਣੇ ਫੇਸਬੁੱਕ ਪੇਜ ‘ਤੇ ਇਹ ਖ਼ਬਰ ਸਾਂਝੀ ਕੀਤੀ, ਜਿਸ ਵਿੱਚ ਉਸਦੀ ਲਾਸ਼ ਬਰਾਮਦ ਹੋਣ ਦਾ ਐਲਾਨ ਕੀਤਾ ਗਿਆ। ਉਹ ਟ੍ਰੇਸੀ ਦੇ ਗੁਰਦੁਆਰਾ ਸਾਹਿਬ ਵਿੱਚ ਰਸੋਈਏ ਵਜੋਂ ਸੇਵਾ ਕਰਦਾ ਸੀ ਅਤੇ ਉਸੇ ਜਗ੍ਹਾ ਰਹਿੰਦਾ ਸੀ।
ਉਸਦੇ ਪਰਿਵਾਰ ਨੇ ਸੈਨ ਜੋਆਕੁਇਨ ਕਾਉਂਟੀ ਸ਼ੈਰਿਫ ਦੇ ਦਫ਼ਤਰ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਪੁਲਿਸ ਨੇ ਸੀਸੀਟੀਵੀ ਫੁਟੇਜ ਪ੍ਰਾਪਤ ਕੀਤੀ ਹੈ ਜਿਸ ਵਿੱਚ ਇੱਕ ਚਿੱਟੀ ਐਸਯੂਵੀ ਅਤੇ ਕਾਲੇ ਕੱਪੜਿਆਂ ਵਿੱਚ ਤਿੰਨ ਵਿਅਕਤੀ ਅਵਤਾਰ ਸਿੰਘ ਨੂੰ ਜ਼ਬਰਦਸਤੀ ਚੁੱਕਦੇ ਹੋਏ ਦਿਖਾਈ ਦੇ ਰਹੇ ਹਨ।




