Monday, December 23, 2024
spot_img

ਅਮਿਤ ਸ਼ਾਹ ਭਲਕੇ ਇਸ ਸ਼ਹਿਰ ‘ਚ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਨਗੇ

Must read

ਚੰਡੀਗੜ੍ਹ, 3 ਅਗਸਤ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਚੰਡੀਗੜ੍ਹ ਆ ਰਹੇ ਹਨ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੀ ਟੀਮ ਚੰਡੀਗੜ੍ਹ ਪਹੁੰਚ ਗਈ ਹੈ। ਇਸੇ ਟੀਮ ਦੀ ਨਿਗਰਾਨੀ ਹੇਠ ਇਹ ਤਿਆਰੀਆਂ ਚੱਲ ਰਹੀਆਂ ਹਨ। ਅਮਿਤ ਸ਼ਾਹ ਦੁਪਹਿਰ ਮਨੀਮਾਜਰਾ ਦੇ ਸ਼ਿਵਾਲਿਕ ਗਾਰਡਨ ਵਿੱਚ ਸ਼ਹਿਰ ਦੇ 24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਸ਼ਹਿਰ ਦੇ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਸਕੱਤਰੇਤ ਵਿਖੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article