ਮਨੀਮਾਜਰਾ, 4 ਅਗਸਤ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੰਡੀਗੜ੍ਹ ਦੌਰੇ ਦੌਰਾਨ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਸਨ। ਮਨੀਮਾਜਰਾ ਤੋਂ ਬਾਅਦ ਅਮਿਤ ਸ਼ਾਹ ਸਕੱਤਰੇਤ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ‘ਚੰਡੀਗੜ੍ਹ ਦੇ ਲੋਕਾਂ ਨੂੰ ਹੁਣ ਮਿਨਰਲ ਵਾਟਰ ਖਰੀਦਣ ਦੀ ਲੋੜ ਨਹੀਂ ਪਵੇਗੀ। ਇੱਥੋਂ ਦੇ ਲੋਕਾਂ ਨੂੰ ਹੁਣ 24 ਘੰਟੇ ਪਾਣੀ ਮਿਲੇਗਾ। ਪਹਿਲਾਂ ਔਰਤਾਂ ਨੂੰ ਪਾਣੀ ਭਰਨ ਲਈ ਅਲਾਰਮ ਲਾਉਣਾ ਪੈਂਦਾ ਸੀ। ਹੁਣ ਇਸ ਦੀ ਲੋੜ ਨਹੀਂ ਪਵੇਗੀ। ਇਸ ਦੇ ਨਾਲ ਹੀ ਪਾਣੀ ਦੀ ਸਪਲਾਈ ਲਈ ਟੈਂਕਰ ਮੰਗਵਾਉਣ ਦੀ ਲੋੜ ਨਹੀਂ ਪਵੇਗੀ।