ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਆਸਣ ਕਰਨ ਵਾਲੀ ਗੁਜਰਾਤ ਦੀ ਅਰਚਨਾ ਮਕਵਾਨਾ ਬੀਤੇ ਦਿਨ ਪੁਲਿਸ ਜਾਂਚ ਵਿੱਚ ਸ਼ਾਮਲ ਨਹੀਂ ਹੋਈ । ਪੁਲਿਸ ਵੱਲੋਂ ਹੁਣ ਉਸ ਨੂੰ ਇਸ ਮਾਮਲੇ ਸਬੰਧੀ ਦੂਜਾ ਨੋਟਿਸ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ‘ਤੇ ਥਾਣਾ ਈਂ ਡਿਵੀਜ਼ਨ ਦੀ ਪੁਲੀਸ ਨੇ ਅਰਚਨਾ ਮਕਵਾਨਾ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 295ਏ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਚਓ ਹਰਸੰਦੀਪ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਰਚਨਾ ਨੂੰ ਧਾਰਾ 41ਏ ਸੀਆਰਪੀਸੀ ਤਹਿਤ 30 ਜੂਨ ਤੱਕ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨਾ ਤਾਂ ਉਸ ਨੇ ਅਤੇ ਨਾ ਹੀ ਉਸ ਦੇ ਕਿਸੇ ਕਾਨੂੰਨੀ ਪ੍ਰਤੀਨਿਧ ਨੇ ਪੁਲੀਸ ਨਾਲ ਸੰਪਰਕ ਕੀਤਾ ਹੈ।