ਦਿ ਸਿਟੀ ਹੈੱਡ ਲਾਈਨਸ
ਲੁਧਿਆਣਾ, 5 ਫਰਵਰੀ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਅੰਦਰ ਬਣੇ ਸਰਕਾਰੀ ਸਮਾਰਟ ਸਕੂਲ ਵਿੱਚ ਸੋਮਵਾਰ ਨੂੰ ਛੁੱਟੀ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਆਪਸ ਵਿੱਚ ਲੜਾਈ ਹੋ ਗਈ। ਮਾਮੂਲੀ ਗੱਲ ਨੂੰ ਲੈਕੇ ਹੋਈ ਤਕਰਾਰ ਲੜਾਈ ਵਿਚ ਬਦਲ ਗਈ। ਵਿਦਿਆਰਥੀਆਂ ਵਲੋਂ ਇੱਕ ਵਿਦਿਆਰਥੀ ਨੂੰ ਕੁੱਟਿਆ ਜਾ ਰਿਹਾ ਹੈ। ਇਸ ਦੌਰਾਨ ਇਕ ਵਿਦਿਆਰਥੀ ਨੇ ਤੇਜ਼ਧਾਰ ਹਥਿਆਰ ਕੱਢ ਕੇ ਬੱਚੇ ‘ਤੇ ਹਮਲਾ ਕਰ ਦਿੱਤਾ, ਪਰ ਸਮਾਂ ਰਹਿੰਦੇ ਦੂਸਰੇ ਵਿਦਿਆਰਥੀ ਨੇ ਬਚਾਅ ਲਿਆ। ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਵੀਡਿਓ ਵਾਇਰਲ ਤੋਂ ਬਾਅਦ ਲੋਕਾਂ ਦੇ ਮਨਾਂ ਵਿੱਚ ਇੱਕ ਹੀ ਸਵਾਲ ਆ ਰਿਹਾ ਹੈ ਕਿ ਸਕੂਲ ਦੇ ਵਿਦਿਆਰਥੀ ਕੋਲ ਗੰਡਾਸੀ ਵਰਗਾ ਤੇਜ਼ਧਾਰ ਹਥਿਆਰ ਕਿੱਥੋਂ ਆਇਆ? ਦੂਜੇ ਪਾਸੇ ਸਕੂਲ ਪ੍ਰਸ਼ਾਸਨ ਵੀ ਆਪਣੇ ਤੌਰ ’ਤੇ ਜਾਂਚ ਕਰ ਰਿਹਾ ਹੈ। ਇਸ ਦੇ ਨਾਲ ਹੀ ਪੀਏਯੂ ਥਾਣੇ ਦੀ ਪੁਲਿਸ ਨੇ ਵੀਡੀਓ ਲੈਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਅਨੁਸਾਰ ਸਰਕਾਰੀ ਸਮਾਰਟ ਸਕੂਲ ਵਿੱਚ ਛੁੱਟੀ ਦਾ ਸਮਾਂ ਸੀ ਅਤੇ ਵਿਦਿਆਰਥੀ ਸਕੂਲ ਦੇ ਬਾਹਰ ਆ ਰਹੇ ਸਨ। ਇਸ ਦੌਰਾਨ ਕੁਝ ਵਿਦਿਆਰਥੀਆਂ ਦੀ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਬਹਿਸ ਕਰ ਰਹੇ ਸਨ। ਕੁੱਝ ਹੀ ਦੇਰ ਵਿੱਚ ਇੱਕ ਵਿਦਿਆਰਥੀ ਨੂੰ ਥੱਪੜ ਮਾਰੇ ਜਾਣ ਲੱਗੇ।
ਜਿਸ ਤੋਂ ਬਾਅਦ ਹੋਰ ਵਿਦਿਆਰਥੀਆਂ ਨੇ ਵੀ ਉਕਤ ਵਿਦਿਆਰਥੀ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਨੂੰ ਲੱਤ ਅਤੇ ਮੁੱਕੇ ਮਾਰ ਕੇ ਹੇਠਾਂ ਸੁੱਟ ਦਿੱਤਾ। ਜਿਸ ਤੋਂ ਬਾਅਦ ਇੱਕ ਵਿਦਿਆਰਥੀ ਨੇ ਆਪਣੇ ਕੋਲ ਰੱਖਿਆ ਤੇਜ਼ਧਾਰ ਹਥਿਆਰ ਕੱਢ ਲਿਆ ਅਤੇ ਜ਼ਮੀਨ ‘ਤੇ ਡਿੱਗੇ ਵਿਦਿਆਰਥੀ ‘ਤੇ ਹਮਲਾ ਕਰ ਦਿੱਤਾ। ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਦੂਜੇ ਵਿਦਿਆਰਥੀਆਂ ਨੇ ਸਮੇਂ ਸਿਰ ਉਸ ਨੂੰ ਰੋਕਿਆ ਲਿਆ ਅਤੇ ਉਥੋਂ ਲੈ ਗਿਆ।
ਇਸ ਦੌਰਾਨ ਉੱਪਰੋਂ ਕਿਸੇ ਨੇ ਇਸ ਸਭ ਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਜਿਸ ਤੋਂ ਇਹ ਸੂਚਨਾ ਸਕੂਲ ਪ੍ਰਸ਼ਾਸਨ ਨੂੰ ਪਤਾ ਲੱਗੀ ਤਾਂ ਵਿਦਿਆਰਥੀ ਉਥੋਂ ਚਲੇ ਗਏ ਸਨ। ਹੁਣ ਪੀਏਯੂ ਥਾਣੇ ਦੀ ਪੁਲਿਸ ਵੀਡੀਓ ਰਾਹੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕਿਹੜੇ-ਕਿਹੜੇ ਵਿਦਿਆਰਥੀਆਂ ਦੀ ਲੜਾਈ ਕਿਸ ਮੁੱਦੇ ‘ਤੇ ਹੋਈ ਸੀ।