ਅੱਜ ਲੁਧਿਆਣਾ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਰੋਡ ਸ਼ੋਅ ਕਰਨਗੇ। ਕੇਜਰੀਵਾਲ ਦਾ ਰੋਡ ਸ਼ੋਅ ਸ਼ਾਮ 4 ਵਜੇ ਤੋਂ ਬਾਅਦ ਸ਼ੇਰਪੁਰ ਤੋਂ ਸ਼ੁਰੂ ਹੋਵੇਗਾ। ਰੋਡ ਸ਼ੋਅ ਚੀਮਾ ਚੌਕ ਤੋਂ ਹੁੰਦਾ ਹੋਇਆ ਗਣੇਸ਼ ਨਗਰ ਰੋਡ ਸਮੇਤ ਵਿਧਾਨ ਸਭਾ ਹਲਕਾ ਕੇਂਦਰੀ ਦੇ ਖੇਤਰਾਂ ਵਿੱਚ ਹੋਵੇਗਾ।
ਕੇਜਰੀਵਾਲ ਦਾ ਸਵਾਗਤ ਕਰਨ ਲਈ ਹਲਕਾ ਕੇਂਦਰੀ ਦੇ ਵੱਖ-ਵੱਖ ਇਲਾਕਿਆਂ ‘ਚ ‘ਆਪ’ ਵਰਕਰਾਂ ਵੱਲੋਂ ਸਵਾਗਤੀ ਮੰਚ ਲਗਾਏ ਜਾ ਰਹੇ ਹਨ। ਕੇਜਰੀਵਾਲ ਦੇ ਆਉਣ ਤੋਂ ਬਾਅਦ ‘ਆਪ’ ਵਰਕਰਾਂ ‘ਚ ਭਾਰੀ ਉਤਸ਼ਾਹ ਹੈ। 3 ਘੰਟੇ ਤੋਂ ਵੱਧ ਚੱਲੇ ਇਸ ਰੋਡ ਸ਼ੋਅ ਲਈ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।
ਅਰਵਿੰਦ ਕੇਜਰੀਵਾਲ ਦਾ ਜਨਮ 16 ਅਗਸਤ 1968 ਨੂੰ ਹਰਿਆਣਾ ਦੇ ਸਿਵਾਨੀ ਜ਼ਿਲ੍ਹੇ ਦੇ ਪਿੰਡ ਖੇੜਾ ਵਿੱਚ ਹੋਇਆ ਸੀ। ਅਰਵਿੰਦ ਨੇ 1985 ਵਿੱਚ IIT-JEE ਪ੍ਰੀਖਿਆ ਪਾਸ ਕੀਤੀ ਅਤੇ IIT ਖੜਗਪੁਰ ਤੋਂ ਮਕੈਨੀਕਲ ਇੰਜੀਨੀਅਰਿੰਗ ਵਿੱਚ ਗ੍ਰੈਜੂਏਸ਼ਨ ਕੀਤੀ। 1989 ਵਿੱਚ ਕਾਲਜ ਛੱਡਣ ਤੋਂ ਬਾਅਦ, ਕੇਜਰੀਵਾਲ ਨੇ ਲਗਭਗ 3 ਸਾਲ ਟਾਟਾ ਸਟੀਲ ਵਿੱਚ ਕੰਮ ਕੀਤਾ।
ਇਸ ਤੋਂ ਬਾਅਦ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਲਈ 1992 ਵਿੱਚ ਨੌਕਰੀ ਤੋਂ ਅਸਤੀਫਾ ਦੇ ਦਿੱਤਾ। 1995 ਵਿੱਚ, ਕੇਜਰੀਵਾਲ ਨੇ ਯੂਪੀਐਸਸੀ ਦੀ ਪ੍ਰੀਖਿਆ ਪਾਸ ਕੀਤੀ। ਉਹ ਭਾਰਤੀ ਮਾਲੀਆ ਸੇਵਾ (IRS) ਵਿੱਚ ਚੁਣਿਆ ਗਿਆ ਸੀ। ਇਸ ਤੋਂ ਬਾਅਦ ਉਹ ਇਨਕਮ ਟੈਕਸ ਵਿਭਾਗ ‘ਚ ਅਸਿਸਟੈਂਟ ਕਮਿਸ਼ਨਰ ਦੇ ਅਹੁਦੇ ‘ਤੇ ਨਿਯੁਕਤ ਹੋਏ।