ਚੰਡੀਗੜ੍ਹ: ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ‘ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।ਉਨ੍ਹਾਂ ਕਿਹਾ ਕਿ ਦੇਸ਼ ਦਾ ਸੁਪਨਾ ਅਤੇ ਉਨ੍ਹਾਂ ਦਾ ਹੌਂਸਲਾ ਟੁੱਟ ਗਿਆ ਹੈ। ਉਨ੍ਹਾਂ ਕੋਲ ਹੁਣ ਬਹੁਤੀ ਤਾਕਤ ਨਹੀਂ ਬਚੀ ਹੈ।
ਵਿਨੇਸ਼ ਫੋਗਾਟ ਨੇ ਐਕਸ ‘ਤੇ ਲਿਖਿਆ, “ਮਾਂ, ਕੁਸ਼ਤੀ ਮੇਰੇ ਸਾਹਮਣੇ ਜਿੱਤ ਗਈ, ਮੈਂ ਹਾਰ ਗਈ, ਮਾਫ ਕਰਿਓ ਤੁਹਾਡਾ ਸੁਪਨਾ, ਮੇਰੀ ਹਿੰਮਤ ਸਭ ਕੁੱਝ ਟੁੱਟ ਗਿਆ। ਮੇਰੇ ਕੋਲ ਹੁਣ ਇਸ ਤੋਂ ਵੱਧ ਤਾਕਤ ਨਹੀਂ ਹੈ। ਅਲਵਿਦਾ ਕੁਸ਼ਤੀ 2001-2024 ਮੈਂ ਤੁਹਾਡੀ ਸਾਰਿਆਂ ਦੀ ਹਮੇਸ਼ਾ ਰਿਣੀ ਰਹਾਂਗੀ, ਮੁਆਫ ਕਰਨਾ।”
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਵਿਨੇਸ਼ ਨੂੰ ਓਲੰਪਿਕ ਚਾਂਦੀ ਦਾ ਤਗਮਾ ਜਿੱਤਣ ਵਾਲੀ ਖਿਡਾਰਨ ਦੇ ਬਰਾਬਰ ਸਨਮਾਨ ਅਤੇ ਇਨਾਮ ਦੇਵੇਗੀ।